Breaking News
Home / Punjab / ਭਗਵੰਤ ਮਾਨ ਨੇ ਚੱਕਿਆ ਇੱਕ ਹੋਰ ਵੱਡਾ ਕਦਮ-ਹੁਣ ਸਾਰੇ ਪੰਜਾਬ ਚ’ ਹੋਊ ਇਹ ਕੰਮ

ਭਗਵੰਤ ਮਾਨ ਨੇ ਚੱਕਿਆ ਇੱਕ ਹੋਰ ਵੱਡਾ ਕਦਮ-ਹੁਣ ਸਾਰੇ ਪੰਜਾਬ ਚ’ ਹੋਊ ਇਹ ਕੰਮ

ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਾਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ ਹਨ।ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹਨਾਂ ਵਿੱਚੋਂ ਕਿੰਨੇ ਨੈਗੇਟਿਵ ਅਤੇ ਕਿੰਨੇ ਪੌਜ਼ੀਟਿਵ ਪਾਏ ਗਏ ਹਨ। ਏਡੀਜੀਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕਰਵਾਉਣ ਦੀ ਪੁਸ਼ਟੀ ਕੀਤੀ ਹੈ।

ਇਸ ਦੇ ਨਾਲ ਹੀ 23 ਅਤੇ 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਹੋਵੇਗਾ। ਇਸ ਲਈ ਸਿਵਲ ਸਰਜਨ ਦਫ਼ਤਰ ਦੀ ਟੀਮ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ, ਜੋ ਕਿ ਜੇਲ੍ਹ ਦੇ ਅੰਦਰ ਜਾ ਕੇ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਕਰੇਗਾ। ਬਠਿੰਡਾ ਜੇਲ੍ਹ ਵਿੱਚ ਦੋ ਹਜ਼ਾਰ ਦੇ ਕਰੀਬ ਹਵਾਲਾਤੀ ਤੇ ਕੈਦੀ ਬੰਦ ਹਨ। ਇਸ ਜੇਲ੍ਹ ਵਿੱਚ 66 ਦੇ ਕਰੀਬ ਵੱਡੇ ਗੈਂਗਸਟਰ ਵੀ ਹਨ, ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ।

ਜੇਲ੍ਹ ਵਿੱਚ ਖ਼ਤਰਨਾਕ ਗੈਂਗਸਟਰਾਂ ਨੂੰ ਹਾਈ ਸਕਿਓਰਿਟੀ ਜ਼ੋਨ ਵਿੱਚ ਰੱਖਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਸਾਰੇ ਗੈਂਗਸਟਰਾਂ ਦਾ ਡੋਪ ਟੈਸਟ ਵੀ ਹੋਵੇਗਾ। ਇਸ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। 23 ਅਤੇ 24 ਜੁਲਾਈ ਨੂੰ ਜਦੋਂ ਸਿਵਲ ਹਸਪਤਾਲ ਦੀ ਟੀਮ ਵੱਲੋਂ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਦਾ ਡੋਪ ਟੈਸਟ ਕੀਤਾ ਜਾਵੇਗਾ ਤਾਂ ਜੇਲ੍ਹ ਅੰਦਰ ਪੰਜਾਬ ਪੁਲਿਸ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਜਾਵੇਗੀ।

ਸੂਤਰਾਂ ਮੁਤਾਬਕ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਬੰਦ ਨਸ਼ੇੜੀਆਂ ਦੀ ਪਛਾਣ ਕਰਨ ਲਈ ਡੋਪ ਟੈਸਟ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਨਸ਼ਾ ਮੁਕਤ ਹੋ ਜਾਣਗੀਆਂ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹਾਂ ਵਿੱਚ ਨਸ਼ਿਆਂ ਨੂੰ ਨਾ ਰੋਕਣ ਦੇ ਲਾਏ ਜਾ ਰਹੇ ਦੋਸ਼ਾਂ ਤੋਂ ਜੇਲ੍ਹ ਪ੍ਰਸ਼ਾਸਨ ਨੂੰ ਰਾਹਤ ਮਿਲੇਗੀ। ਪੰਜਾਬ ਸਰਕਾਰ ਇਸ ਕੰਮ ਨੂੰ ਗੁਪਤ ਤਰੀਕੇ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਹੈ ਤਾਂ ਜੋ ਪੌਜ਼ੀਟਿਵ ਆਉਣ ਵਾਲੇ ਕਿਸੇ ਵੀ ਕੈਦੀ ਜਾਂ ਹਵਾਲਾਤੀ ਦੀ ਪਛਾਣ ਸਾਹਮਣੇ ਨਾ ਆਵੇ।

ਏ.ਡੀ.ਜੀ.ਪੀ ਜੇਲ੍ਹ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਬੰਦੀਆਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ ਤਾਂ ਜੋ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਹੋ ਸਕੇ ਅਤੇ ਉਨ੍ਹਾਂ ਦਾ ਇਲਾਜ ਆਸਾਨੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਨਸ਼ੇੜੀਆਂ ਅਤੇ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। …

Leave a Reply

Your email address will not be published. Required fields are marked *