Breaking News
Home / Punjab / ਭਗਵੰਤ ਮਾਨ ਨੇ ਮੀਟਿੰਗ ਚ’ ਲਿਆ ਵੱਡਾ ਫੈਸਲਾ-ਪੂਰੇ ਪੰਜਾਬ ਚ’ ਹੋਵੇਗਾ ਇਹ ਕੰਮ

ਭਗਵੰਤ ਮਾਨ ਨੇ ਮੀਟਿੰਗ ਚ’ ਲਿਆ ਵੱਡਾ ਫੈਸਲਾ-ਪੂਰੇ ਪੰਜਾਬ ਚ’ ਹੋਵੇਗਾ ਇਹ ਕੰਮ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਇਸ ਐਕਸ਼ਨ ਪਲਾਨ ਤਹਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਨਵੇਂ ਪਲਾਨ ਮੁਤਾਬਕ ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਐਸਟੀਐਫ ਦੀਆਂ ਟੀਮਾਂ ਨੂੰ ਵੱਧ ਅਧਿਕਾਰ ਵੀ ਦਿੱਤੇ ਗਏ ਹਨ।

ਉਧਰ, ਇਸ ਐਕਸ਼ਨ ਪਲਾਨ ਨੂੰ ਸਫਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀਜ਼ ਨੂੰ ਤਲਬ ਕੀਤਾ ਹੈ। ਡੀਸੀ ਤੇ ਐਸਐਸਪੀਜ਼ ਨੂੰ ਹਦਾਇਤ ਕੀਤਾ ਜਾ ਰਹੀ ਹੈ ਕਿ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਅੱਜ ਮੁੱਖ ਮੰਤਰੀ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਉਨ੍ਹਾਂ ਨਾਲ ਮੀਟਿੰਗ ਕਰਨਗੇ।

ਸੀਐਮ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਐਸਟੀਐਫ ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਅਧਿਕਾਰੀ ਇਸ ਵਿੱਚ ਸ਼ਾਮਲ ਹੋਏ ਸੀ। ਇਸ ਵਿੱਚ ਫੀਲਡ ਤੋਂ ਐਸਟੀਐਫ ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ ਸੀ ਇਸ ਦੌਰਾਨ ਫੀਲਡ ਵਿੱਚ ਐਸਟੀਐਫ ਦੀਆਂ ਟੀਮਾਂ ਨੇ ਕਿਹਾ ਸੀ ਕਿ ਸਥਾਨਕ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ।

ਇਸੇ ਕਾਰਨ ਮੁੱਖ ਮੰਤਰੀ ਮਾਨ ਨੇ ਉਸੇ ਦਿਨ ਐਸਐਸਪੀ ਤੇ ਡੀਸੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਸੀ।ਦੱਸ ਦਈਏ ਕਿ ਪੰਜਾਬ ਵਿੱਚ ਡਰੱਗ ਮਾਫੀਆ ਇੱਕ ਵੱਡਾ ਮੁੱਦਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੁੱਦਾ ਬਣਾ ਕੇ ਸੱਤਾ ਹਾਸਲ ਕੀਤੀ। ਹਾਲਾਂਕਿ ਉਹ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਸਕੇ ਸੀ।

ਇਸ ਵਾਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਸ ਨੂੰ ਮੁੱਦਾ ਬਣਾਇਆ ਸੀ। ਹਾਲਾਂਕਿ ਉਨ੍ਹਾਂ ਦੀ ਸਰਕਾਰ ਦੇ ਡੇਢ ਮਹੀਨੇ ਦੇ ਅੰਦਰ ਹੀ ਕਈ ਲੋਕ ਨਸ਼ੇ ਨਾਲ ਮਰ ਗਏ ਹਨ ਜਿਸ ਤੋਂ ਬਾਅਦ CM ਭਗਵੰਤ ਮਾਨ ਨਸ਼ਾ ਖਤਮ ਕਰਨ ਲਈ ਸਰਗਰਮ ਹੋ ਗਏ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਇਸ ਐਕਸ਼ਨ ਪਲਾਨ ਤਹਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ …

Leave a Reply

Your email address will not be published. Required fields are marked *