ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਮਗਰੋਂ ਭਾਰਤ ਸਰਕਾਰ ਖੇਤੀ ਕਾਨੂੰਨਾਂ ਦਾ ਮਸਲਾ ਜਲਦ ਤੋਂ ਜਲਦ ਨਜਿੱਠਣਾ ਚਾਹੁੰਦੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਕਮਾਨ ਸੰਭਾਲੀ ਹੈ। ਅਮਿਤ ਸ਼ਾਹ ਨੇ ਅੱਜ ਕੁਝ ਕਿਸਾਨ ਲੀਡਰਾਂ ਨੂੰ ਸ਼ਾਮ ਸੱਤ ਵਜੇ ਮੀਟਿੰਗ ਲਈ ਬੁਲਾਇਆ ਹੈ।
ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿੱਚ 15-16 ਲੀਡਰਾਂ ਨੂੰ ਹੀ ਬੁਲਾਇਆ ਗਿਆ ਹੈ। ਇਹ ਸਰਕਾਰ ਦੀ ਰਣਨੀਤੀ ਦਾ ਹੀ ਇੱਕ ਹਿੱਸਾ ਹੈ। ਸਰਕਾਰ ਚਾਹੁੰਦੀ ਹੈ ਕਿ ਪਹਿਲਾਂ ਕਿਸਾਨਾਂ ਨਾਲ ਕਿਸੇ ਗੱਲ ਉੱਪਰ ਸਹਿਮਤੀ ਬਣੇ ਤੇ ਫਿਰ ਸਾਰੀਆਂ ਧਿਰਾਂ ਦੀ ਮੀਟਿੰਗ ਵਿੱਚ ਇਸ ਦਾ ਐਲਾਨ ਕੀਤਾ ਜਾਵੇ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਪੰਜਾਬ ਦੇ ਦੂਜੇ ਸੂਬਿਆਂ ਦੇ ਕਿਸਾਨਾਂ ਨਾਲ ਵੱਖ-ਵੱਖ ਮੀਟਿੰਗ ਕੀਤੀ ਸੀ।

ਸੂਤਰਾਂ ਮੁਤਾਬਕ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨਾਂ ਅੰਦਰ ਕੁਝ ਧਿਰਾਂ ਦਾ ਸਖਤ ਸਟੈਂਡ ਹੈ। ਇਸ ਲਈ ਗੱਲ ਕਿਸੇ ਤਣ ਪੱਤਣ ਨਹੀਂ ਲੱਗ ਰਹੀ। ਸਰਕਾਰ ਹੁਣ ਨਰਮ ਧਿਰਾਂ ਨਾਲ ਸਹਿਮਤੀ ਬਣਾ ਕੇ ਦੂਜੀਆਂ ਧਿਰਾਂ ਨੂੰ ਵੀ ਰਾਜ਼ੀ ਕਰਨਾ ਚਾਹੁੰਦੀ ਹੈ।

ਦੱਸ ਦਈਏ ਕਿ ਅੱਜ ਸਰਕਾਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਗੱਲ਼ਬਾਤ ਕੀਤੀ ਗਈ। ਇਸ ਤੋਂ ਪਹਿਲਾਂ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੀਟਿੰਗ ਕਰ ਚੁੱਕੇ ਹਨ।

ਇਨ੍ਹਾਂ ਲੀਡਰਾਂ ਤੋਂ ਸਾਰੀ ਰਿਪੋਰਟ ਲੈਣ ਮਗਰੋਂ ਸਰਕਾਰ ਸਰਗਰਮ ਹੋਈ ਹੈ। ਦੱਸ ਦਈਏ ਕਿ ਕੈਪਟਨ ਨੇ ਸ਼ਾਹ ਨੂੰ ਸਪਸ਼ਟ ਕਿਹਾ ਸੀ ਕਿ ਜੇਕਰ ਇਸ ਮਸਲੇ ਦਾ ਹੱਲ ਜਲਦੀ ਨਾ ਕੱਢਿਆ ਗਿਆ ਤਾਂ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ।
The post ਭਾਰਤ ਬੰਦ ਦਾ ਅਸਰ ਦੇਖ ਕੇ ਕੇਂਦਰ ਸਰਕਾਰ ਨੇ ਅਚਾਨਕ ਜਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਮਗਰੋਂ ਭਾਰਤ ਸਰਕਾਰ ਖੇਤੀ ਕਾਨੂੰਨਾਂ ਦਾ ਮਸਲਾ ਜਲਦ ਤੋਂ ਜਲਦ ਨਜਿੱਠਣਾ ਚਾਹੁੰਦੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ …
The post ਭਾਰਤ ਬੰਦ ਦਾ ਅਸਰ ਦੇਖ ਕੇ ਕੇਂਦਰ ਸਰਕਾਰ ਨੇ ਅਚਾਨਕ ਜਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News