ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਪੰਜਾਬੀ ਗਾਇਕ ਜੀ ਖ਼ਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਨੀ ਬੇਦੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ( ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ) ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਕਾਬਲੇਗੌਰ ਹੈ ਕਿ ਪੰਜਾਬੀ ਗਾਇਕ ਜੀ ਖਾਨ ਨੇ ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿੱਚ ਚੱਲ ਰਹੇ ਗਣਪਤੀ ਮਹਾਉਤਸਵ ਵਿੱਚ ਇਤਰਾਜ਼ਯੋਗ ਗਾਣੇ ਗਾਏ ਸਨ ,ਜਿਸ ਤੋਂ ਬਾਅਦ ਇਹ ਮਾਮਲਾ ਭਖਿਆ।
ਇਸ ਸਬੰਧੀ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਨੇ ਥਾਣਾ ਡਿਵੀਜ਼ਨ ਨੰਬਰ 2 ਵਿਚ ਜੀ ਖ਼ਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਨੀ ਬੇਦੀ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਕੁਝ ਹੀ ਸਮੇਂ ਵਿੱਚ ਇਸ ਮਾਮਲੇ ਨੇ ਤੂਲ ਫੜ ਲਈ ਅਤੇ ਹਿੰਦੂ ਸੰਗਠਨ ਇਕੱਠੇ ਹੋਣ ਲੱਗ ਪਏ। ਅਮਿਤ ਅਰੋੜਾ ਅਤੇ ਹੋਰਾਂ ਨੇ ਇਤਰਾਜ਼ ਜਤਾਉਂਦਿਆਂ ਇਹ ਆਖਿਆ ਸੀ ਕਿ ਜੀ ਖਾਨ ਦੀ ਇਸ ਕਾਰਵਾਈ ਦੇ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਆਖਿਆ ਸੀ ਕਿ ਜੇਕਰ ਪੁਲਿਸ ਜੀ ਖਾਨ ਅਤੇ ਹਨੀ ਬੇਦੀ ਦੇ ਖ਼ਿਲਾਫ਼ ਮਾਮਲਾ ਨਹੀਂ ਦਰਜ ਕਰਦੀ ਤਾਂ ਉਹ ਬਹੁਤ ਵੱਡਾ ਸੰਘਰਸ਼ ਕਰਨਗੇ। ਇਸੇ ਦੌਰਾਨ ਜੀ ਖਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮਾਫ਼ੀ ਵੀ ਮੰਗੀ। ਜੀ ਖਾਨ ਦੇ ਸਮਰਥਨ ਵਿਚ ਪੰਜਾਬੀ ਗਾਇਕ ਨਿੰਜਾ ਵੀ ਲਾਈਵ ਹੋਏ।
ਇਧਰੋਂ ਹਿੰਦੂ ਸੰਗਠਨ ਲਗਾਤਾਰ ਮਾਮਲਾ ਦਰਜ ਕਰਵਾਉਣ ਦੀ ਗੱਲ ਆਖ ਰਹੇ ਸਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਦੋ ਦੇ ਇੰਚਾਰਜ ਅਰਸ਼ਦੀਪ ਕੌਰ ਗਰੇਵਾਲ ਦਾ ਕਹਿਣਾ ਹੈ ਕਿ ਪੁਲਿਸ ਨੇ ਬੁੱਧਵਾਰ ਨੂੰ ਜੀ ਖਾਨ ਅਤੇ ਹਨੀ ਬੇਦੀ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਪੰਜਾਬੀ ਗਾਇਕ ਜੀ ਖ਼ਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਨੀ ਬੇਦੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ( ਧਾਰਮਿਕ ਭਾਵਨਾਵਾਂ …