Breaking News
Home / Punjab / ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਕੈਪਟਨ ਨੇ ਦਿੱਤੇ ਇਹ ਵੱਡੇ ਹੁਕਮ-ਦੇਖੋ ਤਾਜ਼ਾ ਖ਼ਬਰ

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਕੈਪਟਨ ਨੇ ਦਿੱਤੇ ਇਹ ਵੱਡੇ ਹੁਕਮ-ਦੇਖੋ ਤਾਜ਼ਾ ਖ਼ਬਰ

ਪ੍ਰਸਿੱਧ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਬੀਤੇ ਦਿਨ ਪੰਜਾਬ ਮੰਤਰੀ ਮੰਡਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਸਨ ਅਤੇ ਹਸਪਤਾਲ ਵੱਲ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਬਕਾਇਆ ਹੈ।

ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਆਖਿਆ ਕਿ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ, ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਮੇਰੀਆਂ ਅਰਦਾਸਾਂ ਮਰਹੂਮ ਸਰਦੂਲ ਸਿਕੰਦਰ ਦੇ ਪਰਿਵਾਰ ਦੇ ਨਾਲ ਹਨ। ਵਾਹਿਗੁਰੂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ।

ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਪ੍ਰਸਿੱਧ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਬੀਤੇ ਦਿਨ ਪੰਜਾਬ ਮੰਤਰੀ ਮੰਡਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ …

Leave a Reply

Your email address will not be published. Required fields are marked *