ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲੈ ਰਹੀ ਹੈ ਅਤੇ ਉਨ੍ਹਾਂ ਨੂੰ ਲਾਗੂ ਵੀ ਕਰ ਰਹੀ ਹੈ। ਇਸੇ ਲੜੀ ਦੇ ਮੱਦੇਨਜ਼ਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਹਿੰਦ ਅਤੇ ਅਮਲੋਹ ਦੀਆਂ ਮੰਡੀਆਂ ‘ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਦੀ ਭਗਵੰਤ ਮਾਨ ਬ੍ਰਿਗੇਡ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਜੀ ਹਾਂ, ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਮਾਨ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਹਿਮ ਫੈਸਲਾ ਲਿਆ ਸੀ। ਜਿਸਦੇ ਮੱਦੇਨਜ਼ਰ ਭਗਵੰਤ ਮਾਨ ਦੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ।
ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਤੇ ਬਣਦਾ ਮੁਆਵਜ਼ਾ- ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਦੋਂਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲੈ ਰਹੀ ਹੈ ਅਤੇ ਉਨ੍ਹਾਂ ਨੂੰ ਲਾਗੂ ਵੀ ਕਰ ਰਹੀ ਹੈ। ਇਸੇ ਲੜੀ ਦੇ ਮੱਦੇਨਜ਼ਰ ਪੰਜਾਬ ਦੇ …