ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ।

85 ਸਾਲਾ ਨਿਰਮਲ ਕੌਰ ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਭਾਰਤੀ ਮਹਿਲਾ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ, ਨਿਰਮਲ ਦੀ ਹਸਪਤਾਲ ਵਿਚ ਦਾਖਲ ਹੋਣ ਤੋਂ ਕੁਝ ਦਿਨਾਂ ਬਾਅਦ ਸਿਹਤ ਖ਼ਰਾਬ ਹੋ ਗਈ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੀ ਪਨੀ ਦੇ ਦੇਹਾਂਤ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦਾ ਇਲਾਜ …
Wosm News Punjab Latest News