ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੁਝ ਚੈਨਲਾਂ ਉਤੇ ਉਸ ਖ਼ਿਲਾਫ਼ ਚੱਲੀਆਂ ਖ਼ਬਰਾਂ ਤੋਂ ਬੁਖਲਾਹਟ ਵਿੱਚ ਆ ਕੇ ਇੱਕ ਵੀਡੀਓ ਵਾਇਰਲ ਕਰਕੇ ਮੀਡੀਆ ਨੂੰ ਦਿੱਤੀਆਂ ਧਮਕੀਆਂ ਦਾ ਮਾਮਲਾ ਭਖ ਗਿਆ ਹੈ।ਸਿੱਧੂ ਮੂਸੇਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਪੱਤਰਕਾਰ ਭਾਈਚਾਰਾ ਲਾਮਬੰਦ ਹੋ ਗਿਆ ਹੈ।
ਅੱਜ ਬਠਿੰਡਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨਾਨਕ ਸਿੰਘ ਨੂੰ ਮੰਗ ਪੱਤਰ ਦੇ ਕੇ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਦਿੱਤੀਆਂ ਧਮਕੀਆਂ ਅਤੇ ਉਸ ਦੇ ਸਮਰਥਕ ਵੱਲੋਂ ਪੱਤਰਕਾਰ ਅਮਿਤ ਸ਼ਰਮਾ ਨੂੰ ਦਿੱਤੀਆਂ ਧਮਕੀਆਂ ਉਤੇ ਕਾਰਵਾਈ ਲਈ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਬਠਿੰਡਾ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪੱਤਰਕਾਰ ਸ਼ਾਮਲ ਸਨ।
ਐਸਐਸਪੀ ਨਾਨਕ ਸਿੰਘ ਵੱਲੋਂ ਦੋਨਾਂ ਮਾਮਲਿਆਂ ਉਤੇ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਮਿਤ ਸ਼ਰਮਾ ਨੂੰ ਫੋਨ ਕਰਕੇ ਧਮਕੀਆਂ ਦੇਣ ਵਾਲੇ ਸਮਰਥਕ ਉਤੇ ਤੁਰੰਤ ਪਰਚਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਸਿੱਧੂ ਮੂਸੇਵਾਲਾ ਵੱਲੋਂ ਵੀਡੀਓ ਵਾਇਰਲ ਕਰਕੇ ਮੀਡੀਆ ਨੂੰ ਦਿੱਤੀਆਂ ਧਮਕੀਆਂ ਦੀ ਜਾਂਚ ਲਈ ਐਸਪੀ ਸਿਟੀ ਨੂੰ ਆਦੇਸ਼ ਦਿੱਤੇ ਹਨ ਅਤੇ ਰਿਪੋਰਟ ਆਉਣ ਤੇ ਇਸ ਮਾਮਲੇ ਤੇ ਵੀ ਠੋਸ ਕਾਰਵਾਈ ਹੋਵੇਗੀ।
ਇਸ ਮੌਕੇ ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋਂ, ਸਵਰਨ ਸਿੰਘ ਦਾਨੇਵਾਲੀਆ, ਬਲਵਿੰਦਰ ਸ਼ਰਮਾ, ਧਰਮ ਚੰਦਰ , ਸਚਿਨ ਸ਼ਰਮਾ, ਸੂਰਜ ਸ਼ਰਮਾ ਅਮਿਤ ਸ਼ਰਮਾ ਗੁਰਪ੍ਰੇਮ ਲਹਿਰੀ ਅਤੇ ਅਨਿਲ ਵਰਮਾ ਨੇ ਕਿਹਾ ਕਿ ਜੇਕਰ ਪੱਤਰਕਾਰ ਭਾਈਚਾਰੇ ਨੂੰ ਧਮਕੀਆਂ ਦੇਣ ਵਾਲੇ ਸਿੱਧੂਮੂਸੇ ਵਾਲਾ ਖਿਲਾਫ਼ ਠੋਸ ਕਾਰਵਾਈ ਨਾ ਹੋਈ ਤਾਂ ਆਉਂਦੇ ਸਮੇਂ ਵਿੱਚ ਸਖ਼ਤ ਐਕਸ਼ਨ ਲਿਆ ਜਾਵੇਗਾ, ਕਿਉਂਕਿ ਕਿਸੇ ਵੀ ਗਾਇਕ ਵੱਲੋਂ ਨਿਰਪੱਖਤਾ ਨਾਲ ਕੰਮ ਕਰਨ ਵਾਲੇ ਪੱਤਰਕਾਰ ਭਾਈਚਾਰੇ ਨੂੰ ਧਮਕੀਆਂ ਦੇਣਾ ਬਰਦਾਸ਼ਤ ਯੋਗ ਨਹੀਂ।
ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ ਕਿ ਸਿੱਧੂ ਮੂਸੇਵਾਲਾ ਵੱਲੋਂ ਲੋਕ ਡਾਊਨ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਸ਼ੂਟਿੰਗ ਕੀਤੀ, ਹਥਿਆਰਾਂ ਦੀ ਨੁਮਾਇਸ਼ ਕਰਕੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ, ਇਸ ਮਾਮਲੇ ਉਤੇ ਵੀ ਕਾਰਵਾਈ ਬਣਦੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣੇ ਅਦਾਰਿਆਂ ਦੀ ਸੋਚ ਤਹਿਤ ਕੰਮ ਕਰਦਾ ਹੈ। ਗਾਇਕ ਸਿੱਧੂ ਮੂਸੇਵਾਲਾ ਵਰਗੇ ਪੰਜਾਬ ਦੀ ਅਮਨ ਸ਼ਾਂਤੀ ਵਿਰੋਧੀ ਗਾਇਕ ਆਪਣੀ ਚੌਧਰ ਚਮਕਾਉਣ ਲਈ ਅਜਿਹੀਆਂ ਸਾਜ਼ਿਸ਼ਾਂ ਰਚਦੇ ਹਨ ਜੋ ਬਰਦਾਸ਼ਤ ਯੋਗ ਨਹੀਂ।news source: news18punjab
The post ਮੀਡੀਆ ਆ ਨੂੰ ਧਮਕੀਆਂ ਦੇਣ ਕਰਕੇ ਸਿੱਧੂ ਮੂਸੇਵਾਲਾ ਦੀ ਆਈ ਸ਼ਾਮਤ,ਕਾਰਵਾਈ ਕਰਨ ਦੇ ਹੋਏ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.
ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੁਝ ਚੈਨਲਾਂ ਉਤੇ ਉਸ ਖ਼ਿਲਾਫ਼ ਚੱਲੀਆਂ ਖ਼ਬਰਾਂ ਤੋਂ ਬੁਖਲਾਹਟ ਵਿੱਚ ਆ ਕੇ ਇੱਕ ਵੀਡੀਓ ਵਾਇਰਲ ਕਰਕੇ ਮੀਡੀਆ ਨੂੰ ਦਿੱਤੀਆਂ ਧਮਕੀਆਂ ਦਾ ਮਾਮਲਾ ਭਖ ਗਿਆ ਹੈ।ਸਿੱਧੂ ਮੂਸੇਵਾਲੇ …
The post ਮੀਡੀਆ ਆ ਨੂੰ ਧਮਕੀਆਂ ਦੇਣ ਕਰਕੇ ਸਿੱਧੂ ਮੂਸੇਵਾਲਾ ਦੀ ਆਈ ਸ਼ਾਮਤ,ਕਾਰਵਾਈ ਕਰਨ ਦੇ ਹੋਏ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.