ਮੁੱਖ ਮੰਤਰੀ ਚਰਨਜੀਤ ਚੰਨੀ ਨੇ ਤਿੰਨ ਐਲਾਨ ਕੀਤੇ ਹਨ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਚੰਨੀ ਦੇ ਪਹਿਲੇ ਐਲਾਨ ਮੁਤਾਬਕ 2011 ਤੋਂ ਉਦਯੋਗਾਂ ‘ਤੇ ਸੰਸਥਾਗਤ ਟੈਕਸ ਮੁਆਫ ਕੀਤਾ ਗਿਆ ਹੈ। ਇੱਕ ਉਦਯੋਗ ਨੂੰ ਇੱਕ ਰੁਪਏ ਪ੍ਰਤੀ ਵਰਗ ਮੀਟਰ ਦੀ ਦਰ ਨਾਲ ਇਹ ਟੈਕਸ ਅਦਾ ਕਰਨਾ ਪੈਂਦਾ ਸੀ। ਇਹ 2018 ਵਿੱਚ ਸਥਾਪਤ ਕੀਤਾ ਗਿਆ ਸੀ ਤੇ 2011 ਤੋਂ ਬਕਾਇਆ ਸੀ। ਇਹ ਉਨ੍ਹਾਂ ਉਦਯੋਗਾਂ ‘ਤੇ ਸੀ ਜੋ ਐਮਸੀ ਸੀਮਾ ਤੋਂ ਬਾਹਰ ਸਨ।
ਦੂਜੇ ਐਲਾਨ ਮੁਤਾਬਕ ਵੈਟ ਮੁਲਾਂਕਣ ਮਾਮਲਿਆਂ ਵਿੱਚ 48000 ਵਿੱਚੋਂ 40000 ਉਦਯੋਗਾਂ ਨੂੰ ਪੂਰੀ ਛੋਟ ਦਿੱਤੀ ਜਾਵੇਗੀ। ਜਿਨ੍ਹਾਂ ਉਦਯੋਗਾਂ ਦਾ ਇੱਕ ਲੱਖ ਤੋਂ ਵੱਧ ਬਕਾਇਆ ਹੈ, ਉਨ੍ਹਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਜਾਵੇਗੀ।ਤੀਜੇ ਐਲਾਨ ਮੁਤਾਬਕ ਮੀਡੀਅਮ ਸਕੇਲ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲ ਰਹੀ ਸੀ ਪਰ ਵੱਧ ਫਿਕਸ ਚਾਰਜਿਜ਼ ਕਾਰਨ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਸੀ। ਇਹ ਫਿਕਸ ਚਾਰਜ ਅੱਧੇ ਕਰ ਦਿੱਤੇ ਗਏ ਹਨ।
ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐਸਐਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।
ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ ਤੇ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਮਗਰੋਂ ਵਿਰੋਧੀ ਧਿਰਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ ਕਰ ਰਹੀਆਂ ਹਨ। ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਇਹ ਮੁੱਦੇ ਅਹਿਮ ਬਣ ਗਏ ਹਨ। ਇਸ ਲਈ ਸਰਕਾਰ ਇਨ੍ਹਾਂ ਉੱਪਰ ਸਖਤ ਸਟੈਂਡ ਲੈਣ ਦੇ ਰੌਂਅ ਵਿੱਚ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਤਿੰਨ ਐਲਾਨ ਕੀਤੇ ਹਨ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਚੰਨੀ ਦੇ ਪਹਿਲੇ ਐਲਾਨ ਮੁਤਾਬਕ 2011 ਤੋਂ ਉਦਯੋਗਾਂ …
Wosm News Punjab Latest News