ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੀਆਂ ਹੱਤਿਆਵਾਂ ਨੂੰ ਲੈ ਕੇ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ’ਚ ਸ਼ਾਮਲ ਹੋਏ। ਦੱਸ ਦੇਈਏ ਕਿ ਚਰਨਜੀਤ ਚੰਨੀ ਦੇ ਪੁੱਤਰ ਦਾ ਵਿਆਹ 10 ਅਕਤੂਬਰ ਨੂੰ ਹੋਣਾ ਹੈ, ਜਿਸ ਦੇ ਸਬੰਧ ’ਚ ਬੀਤੇ ਦਿਨ ਉਨ੍ਹਾਂ ਨੇ ਆਪਣੇ ਘਰ ’ਚ ਸਮਾਰੋਹ ਦਾ ਆਯੋਜਨ ਕੀਤਾ ਹੋਇਆ ਸੀ।
ਇਹ ਸਮਾਰੋਹ ਉਨ੍ਹਾਂ ਨੇ ਉਸ ਸਮੇਂ ਰੱਖਿਆ ਸੀ, ਜਦੋਂ ਲਖੀਮਪੁਰ ਖੀਰੀ ਦੀ ਘਟਨਾ ਨਹੀਂ ਵਾਪਰੀ ਸੀ।ਮੁੱਖ ਮੰਤਰੀ ਦੇ ਨੇੜਲੇ ਨੇਤਾਵਾਂ ਦਾ ਕਹਿਣਾ ਹੈ ਕਿ ਚੰਨੀ ਨੇ ਆਪਣੇ ਪੁੱਤਰ ਦੇ ਵਿਆਹ ਨੂੰ ਦੇਖਦੇ ਹੋਏ ਆਯੋਜਿਤ ਕੀਤੇ ਗਏ ਸਮਾਰੋਹ ’ਚ ਮਹਿਮਾਨਾਂ ਨੂੰ ਵੀ ਸੱਦਾ ਦਿੱਤਾ ਹੋਇਆ ਸੀ।
ਇਸ ਦੇ ਬਾਵਜੂਦ ਉਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ ’ਚ ਚੱਲ ਰਹੇ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਚਲੇ ਗਏ। ਚੰਨੀ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਹਿ ਦਿੱਤਾ ਹੈ ਕਿ ਜੇ ਲੋੜ ਪਈ ਤਾਂ ਉਹ ਆਉਣ ਵਾਲੇ ਦਿਨਾਂ ’ਚ ਵੀ ਕਿਸਾਨਾਂ ਨੂੰ ਲੈ ਕੇ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ’ਚ ਸ਼ਾਮਲ ਹੋ ਸਕਦੇ ਹਨ।
ਦੱਸਿਆ ਜਾਂਦਾ ਹੈ ਕਿ 10 ਅਕਤੂਬਰ ਨੂੰ ਹੋਣ ਵਾਲੇ ਮੁੱਖ ਸਮਾਰੋਹ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੰਤਰੀਆਂ ਅਤੇ ਹਾਈਕਮਾਨ ਦੇ ਕੁਝ ਸੀਨੀਅਰ ਨੇਤਾਵਾਂ ਨੂੰ ਸੱਦਾ ਦਿੱਤਾ ਹੋਇਆ ਹੈ। ਚੰਨੀ ਨੇ ਨਾ ਸਿਰਫ਼ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਕਾਂਗਰਸੀਆਂ ਨੂੰ ਲਖੀਮਪੁਰ ਖੀਰੀ ਲਈ ਜਾ ਰਹੇ ਜਥੇ ’ਚ ਸ਼ਾਮਲ ਕਰਵਾਇਆ ਸਗੋਂ ਉਹ ਖੁਦ ਵੀ ਹੋਰ ਕਾਂਗਰਸੀ ਨੇਤਾਵਾਂ ਨਾਲ ਇਸ ਪ੍ਰਦਰਸ਼ਨ ’ਚ ਸ਼ਾਮਲ ਹੋਏ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੀਆਂ ਹੱਤਿਆਵਾਂ ਨੂੰ ਲੈ ਕੇ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ …
Wosm News Punjab Latest News