ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਦਿਆਂ ਹੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਖ਼ਿਲਾਫ਼ ‘ਮੀ-ਟੂ’ (MeToo allegations) ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ‘‘ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।’’
ਉਨ੍ਹਾਂ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਚੰਨੀ ਉਤੇ ਇਕ ਮਹਿਲਾ ਅਫਸਰ ਨੂੰ ਤੰਗ ਕਰਨ ਦੇ ਦੋਸ਼ ਲੱਗੇ ਸਨ। ਇਸ ਪਿੱਛੋਂ ਕਾਫੀ ਵਿਵਾਦ ਭਖਿਆ ਸੀ।
ਪੰਜਾਬ ਮਹਿਲਾ ਕਮਿਸ਼ਨ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਸੀ। ਸਰਕਾਰ ਨੂੰ ਨੋਟਿਸ ਭੇਜ ਕੇ ਇਸ ਉਤੇ ਜਵਾਬ ਵੀ ਮੰਗਿਆ ਗਿਆ ਸੀ। ਪਰ ਇਸ ਤੋਂ ਬਾਅਦ ਮਾਮਲਾ ਕੁਝ ਸ਼ਾਂਤ ਹੋ ਗਿਆ ਸੀ। ਹੁਣ ਚੰਨੀ ਦੇ ਮੁੱਖ ਮੰਤਰੀ ਬਣਨ ਪਿੱਛੋਂ ਇਹ ਮੁੱਦਾ ਮੁੜ ਭਖ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਦਿਆਂ ਹੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੌਮੀ ਮਹਿਲਾ ਕਮਿਸ਼ਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ …
Wosm News Punjab Latest News