ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇ ਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਏ. ਜੀ. ਟੀ. ਐੱਫ. ਦੇ ਚੀਫ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।ਪ੍ਰਮੋਦ ਬਾਨ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਤਫਤੀਸ਼ ’ਚ ਸਾਹਮਣੇ ਨਹੀਂ ਆਇਆ ਹੈ।
ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇ ਵਾਲਾ ਦੇ ਕਤਲ ’ਚ ਸ਼ਾਮਲ ਦੱਸਿਆ ਗਿਆ ਸੀ। ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ।
ਦੱਸ ਦੇਈਏ ਕਿ ਆਪਣੇ ’ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਮਨਕੀਰਤ ਔਲਖ ਨੇ ਇੰਸਟਾਗ੍ਰਾਮ ’ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਜਾਣਬੁਝ ਕੇ ਫਸਾਇਆ ਜਾ ਰਿਹਾ ਹੈ।ਇਹੀ ਨਹੀਂ ਮਨਕੀਰਤ ਨੇ ਸਿੱਧੂ ਮੂਸੇ ਵਾਲਾ ਦੀ ਮਾਂ ਨਾਲ ਵੀ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਸੀ ਕਿ ਉਹ ਕਦੇ ਵੀ ਕਿਸੇ ਦਾ ਪੁੱਤ ਖੋਹਣ ਦੀ ਗੱਲ ਸੋਚ ਵੀ ਨਹੀਂ ਸਕਦੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇ ਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। …
Wosm News Punjab Latest News