ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਉਰਫ਼ ਕੇਕੜਾ ਅਤੇ ਹਰਪ੍ਰੀਤ ਬੱਬੀ ਨੂੰ ਅੱਜ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਕੇਕੜਾ ਨੂੰ 11 ਦਿਨ ਦੇ ਅਤੇ ਹਰਪ੍ਰੀਤ ਬੱਬੀ ਨੂੰ 9 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਰਿਮਾਂਡ ਦੌਰਾਨ ਪੁਲਸ ਕੇਕੜਾ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਸਾਰੇ ਮਾਮਲੇ ਦਾ ਖ਼ੁਲਾਸਾ ਕਰੇਗੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੰਦੀਪ ਉਰਫ ਕੇਕੜੇ ਨੂੰ ਪੁਲਸ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁੱਢਲੀ ਪੁੱਛਗਿੱਛ ’ਚ ਕੇਕੜੇ ਤੋਂ ਅਹਿਮ ਖੁਲਾਸੇ ਹੋਏ ਹਨ। ਉਸ ਨੇ ਦੱਸਿਆ ਹੈ ਕਿ ਉਹ ਆਪਣੇ ਦੋਸਤਾਂ ਨਿੱਕੂ ਅਤੇ ਕੇਸ਼ਵ ਨਾਲ ਸੈਲਫੀ ਲੈਣ ਦੇ ਬਹਾਨੇ ਸਿੱਧੂ ਮੂਸੇਵਾਲਾ ਦੇ ਘਰ ਗਿਆ ਸੀ, ਉੱਥੇ ਉਸ ਨੇ ਥਾਰ ਜੀਪ ਦੀ ਫੋਟੋ ਵੀ ਖਿੱਚੀ ਅਤੇ ਕੇਸ਼ਵ ਅਤੇ ਨਿੱਕੂ ਨੂੰ ਨਾਲ ਲੈ ਕੇ ਇਕ ਮੋਟਰਸਾਈਕਲ ’ਤੇ ਬਿਠਾ ਕੇ ਵਾਪਸ ਲੈ ਗਿਆ ਸੀ।
ਕੇਕੜੇ ਨੇ ਦੱਸਿਆ ਕਿ ਉਸ ਨੇ ਹੀ ਸ਼ੂਟਰਾਂ ਨੂੰ ਸਿੱਧੂ ਦੇ ਘਰੋਂ ਨਿਕਲਣ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਿੱਧੂ ਬੁਲਟ ਪਰੂਫ ਗੱਡੀ ਵਿਚ ਨਹੀਂ ਗਿਆ ਅਤੇ ਨਾ ਹੀ ਉਸ ਨਾਲ ਕੋਈ ਗੰਨਮੈਨ ਹੈ, ਉਸ ਨੇ ਥਾਰ ਵਿਚ ਉਸ ਦੇ ਦੋ ਦੋਸਤ ਹੋਣ ਦੀ ਵੀ ਜਾਣਕਾਰੀ ਦਿੱਤੀ। ਕੇਕੜਾ ਆਪਣੇ ਸਾਥੀਆਂ ਨਾਲ ਲਗਭਗ 40 ਤੋਂ 45 ਮਿੰਟ ਸਿੱਧੂ ਦੇ ਘਰ ਦੇ ਆਲੇ ਦੁਆਲੇ ਘੁੰਮਦਾ ਰਿਹਾ।
ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਹੁਣ ਤੱਕ 8 ਗ੍ਰਿਫ਼ਤਾਰੀਆਂ ਹੋਈਆਂ ਹਨ। ਜਾਂਚ ਵਿਚ ਇਹ ਵੀ ਪਤਾ ਲੱਗਾ ਹੈ ਕਿ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਹੀ ਕੇਕੜੇ ਨੇ ਰੇਕੀ ਕੀਤੀ। ਕੇਕੜੇ ਨੇ ਹੀ ਮੂਸਾ ਪਿੰਡ ਜਾ ਕੇ ਸਾਰਾ ਘਟਨਾਕ੍ਰਮ ਦੇਖਿਆ ਅਤੇ ਮੂਸੇਵਾਲੇ ਦੇ ਸਕਿਓਰਿਟੀ ਦੇ ਬਿਨਾਂ ਨਿਕਲਣ ਦੀ ਖਬਰ ਪਹੁੰਚਾਈ। ਪੰਜਾਬ ਪੁਲਸ ਨੇ ਕਿਹਾ ਕਿ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਹੀ ਮੂਸੇਵਾਲਾ ਦਾ ਕਤਲ ਹੋਇਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਦੀਪ ਉਰਫ਼ ਕੇਕੜਾ ਅਤੇ ਹਰਪ੍ਰੀਤ ਬੱਬੀ ਨੂੰ ਅੱਜ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਕੇਕੜਾ ਨੂੰ 11 …