ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੇ ਕਿਹਾ ਕਿ ਮੈਂ ਗੀਤ ਵਿੱਚ ਮੈਂ ਕਿਸੇ ਨੂੰ ਗੱਦਾਰ ਨਹੀਂ ਕਿਹਾ ਬਲਕਿ ਲੋਕਾਂ ਨੂੰ ਸਵਾਲ ਪੁੱਛੇ ਹਨ। ਆਮ ਆਦਮੀ ਪਾਰਟੀ ਨੇ ਮੇਰੇ ਉੱਤੇ ਪ੍ਰੈੱਸ ਕਾਨਫਰੰਸ ਕੀਤੀ ਪਰ ਪਾਣੀ ਦੇ ਮੁੱਦੇ, ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ‘ਤੇ ਕੋਈ ਗੱਲ ਨਹੀਂ ਕੀਤੀ।ਇਸ ਗੱਲ ਦਾ ਪ੍ਰਗਟਾਵਾ ਸਿੱਧੂ ਮੂਸੇਵਾਲਾ ਨੇ ਨਿਊਜ਼ 18 ਪੰਜਾਬ ‘ਤੇ ਗੱਲਬਾਤ ਦੌਰਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਮੇਰੇ ਵੱਡੇ ਭਰਾ ਵਾਂਗ ਹੈ, ਮੈਂ ਵੀ ਗੀਤ ਵਿੱਚ ਕਿਹਾ ਹੈ ਕਿ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਹੈ, ਇਸ ਲਈ ਲੋਕਾਂ ਨੂੰ ਸਰਕਾਰ ’ਤੇ ਭਰੋਸਾ ਕਰਨਾ ਚਾਹੀਦਾ ਹੈ। ਮੇਰੇ ‘ਤੇ ਨਵਾਂ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਕਹਿਣਾ ਬਿਲਕੁਲ ਗਲਤ ਹੈ ਕਿ ਮੈਂ ਹਾਰ ਬਰਦਾਸ਼ਤ ਨਹੀਂ ਕਰ ਸਕਿਆ। ਮੈਨੂੰ ਪਤਾ ਸੀ ਕਿ ਚੋਣਾਂ ਵਿੱਚ ਜਿੱਤ-ਹਾਰ ਹੋਵੇਗੀ। ਮੈਂ ਕਾਂਗਰਸ ‘ਚ ਰਹਾਂਗਾ ਜਾਂ ਨਹੀਂ, ਫਿਲਹਾਲ ਕੁਝ ਨਹੀਂ ਕਹਿ ਸਕਦਾ।
ਦੱਸ ਦੇਈਇ ਕਿ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੇ ਹੀ ਅੰਦਾਜ਼ ‘ਚ ਗੀਤ ਜਾਰੀ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ‘ਤੇ ਚੁੱਪੀ ਤੋੜੀ ਹੈ। ਗਾਇਕ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਮਾਨਸਾ ਵਿਧਾਨ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਸੀ। ਮਾਨਸਾ ਵਿਧਾਨ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਮੂਸੇਵਾਲਾ ‘ਤੇ ਦਰਜ ਹੋਇਆ ਏ.ਕੇ. 47 ਵਾਲਾ ਕੇਸ ਮੁੜ ਖੋਲ੍ਹਣ ਦੀ ਤਿਆਰੀ- ਇਸ ਮਾਮਲੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਆਰਮ ਐਕਟ ਵਾਲਾ ਕੇਸ ਮੁੜ ਤੋਂ ਖੁੱਲ੍ਹਿਆ ਜਾ ਸਕਦਾ ਹੈ। ਲਾਲਜੀਤ ਭੁੱਲਰ ਨੇ ਇਕ ਨਿਊਜ਼ ਚੈਨਲ ‘ਤੇ ਗੱਲਬਾਤ ਦੌਰਾਨ ਕਿਹਾ ਕਿ ਮੂਸੇਵਾਲਾ ‘ਤੇ ਦਰਜ ਹੋਇਆ ਏ.ਕੇ. 47 ਵਾਲਾ ਕੇਸ ਮੁੜ ਖੋਲ੍ਹਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਮੂਸੇਵਾਲਾ ਕੋਲ ਜੋ ਏ.ਕੇ 47 ਅਸਲੀ ਸੀ ਜਾਂ ਫਿਰ ਟੁਆਏ ਗੰਨ ਸੀ। ਭੁੱਲਰ ਨੇ ਕਿਹਾ ਕਿ ਇਹ ਕੇਸ ਫਿਰ ਖੋਲ੍ਹ ਕੇ ਕਾਨੂੰਨ ਮੁਤਾਬਕ ਜਾਂਚ ਹੋਵੇਗੀ।
ਚੰਡੀਗੜ੍ਹ ਤੋਂ ਆਪ ਲੀਡਰ ਅਤੇ ਬੁਲਾਰਾ ਮਾਲਵਿੰਦਰ ਸਿੰਘ ਕੰਗ ਨੇ ਸਿੱਧੂ ਮੂਸੇਵਾਲਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ ਵਿਚ ਪੰਜਾਬੀਆਂ ਨੂੰ ਗੱਦਾਰ ਕਿਹਾ ਹੈ, ਜਿਸ ਲਈ ਉਸ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਸਿੱਧੂ ਮੂਸੇਵਾਲਾ ਖਿਲਾਫ ਕਾਰਵਾਈ ਕਰੇਗੀ? ਕੀ ਉਸ ਨੂੰ ਪਾਰਟੀ ਵਿਚੋਂ ਕੱਢਿਆ ਜਾਵੇਗਾ।
ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਵੱਲੋਂ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬੀ ਨਾ ਗੱਦਾਰ ਹੈ ਅਤੇ ਨਾ ਹੀ ਪਖੰਡੀ ਹਨ। ਸਿੱਧੂ ਮੂਸੇਵਾਲਾ ਸਾਡਾ ਇੱਕ ਅਮੀਰ ਇਤਿਹਾਸ ਹੈ ਅਤੇ ਅਸੀਂ ਹਮੇਸ਼ਾ ਨਿਆਂ ਅਤੇ ਸੱਚ ਲਈ ਖੜੇ ਹੁੰਦੇ ਆਏ ਹਾਂ। ਆਪਣੇ ਸ਼ਬਦਾਂ ਦਾ ਧਿਆਨ ਰੱਖੋ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਚੋਣ ਹਾਰਨ ਤੋਂ ਬਾਅਦ ਲੋਕ ਬੁਖਲਾਉਂਦੇ ਹੋਏ ਤਾਂ ਜ਼ਰੂਰ ਦੇਖੇ ਹਨ ਪਰ ਕਿਸੇ ਨੂੰ ਪਾਗਲ ਹੁੰਦੇ ਹੋਏ ਪਹਿਲੀ ਵਾਰ ਦੇਖਿਆ ਹੈ। ਸ਼ਰਮਨਾਕ ਹੈ ਕਿ ਪੰਜਾਬੀਆਂ ਤੋਂ ਹੀ ਵੱਡਾ ਨਾਂ ਲੈ ਕੇ ਹੁਣ ਸਿਰਫ ਕੁਰਸੀ ਦੇ ਲਈ ਪੰਜਾਬੀਆਂ ਨੂੰ ਹੀ ਗੱਦਾਰ ਕਹਿ ਰਹੇ ਹੋ।ਇਨ੍ਹਾਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ, ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵੱਜੋਂ ਲੈਣਾ ਚਾਹੀਦਾ ਹੈ। ਪਰ ਸਿੱਧੂ ਮੂਸੇਵਾਲਾ ਲੱਗਦਾ ਹੈ ਕਿ ਉਸਦਾ ਮਨ ਹੰਕਾਰ ਗਿਆ ਹੈ। ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਲੋਕਾਂ ਦੀ ਆਵਾਜ਼ ਨੂੰ ਗਦਾਰ ਕਹਿਣਾ ਸ਼ਰਮਨਾਕ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੇ ਕਿਹਾ ਕਿ ਮੈਂ ਗੀਤ ਵਿੱਚ ਮੈਂ ਕਿਸੇ ਨੂੰ ਗੱਦਾਰ ਨਹੀਂ ਕਿਹਾ ਬਲਕਿ ਲੋਕਾਂ ਨੂੰ ਸਵਾਲ ਪੁੱਛੇ ਹਨ। ਆਮ ਆਦਮੀ ਪਾਰਟੀ ਨੇ ਮੇਰੇ ਉੱਤੇ …
Wosm News Punjab Latest News