ਕੇਂਦਰ ਸਰਕਾਰ ਨੇ ਝੋਨੇ ‘ਤੇ ਵੱਧ ਤੋਂ ਵੱਧ ਸਮਰਥਨ ਮੁੱਲ (MSP) ‘ਚ 72 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫਾ ਕੀਤਾ ਹੈ। ਇਸ ਨਾਲ ਵਿੱਤ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1,940 ਰੁਪਏ ਪ੍ਰਤੀ ਕੁਇੰਟਲ ਹੋ ਗਿਆ। ਪਿਛਲੇ ਵਿੱਤੀ ਵਰ੍ਹੇ ਵਿਚ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1,868 ਰੁਪਏ ਪ੍ਰਤੀ ਕੁਇੰਟਲ ਰਿਹਾ ਸੀ।

ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਧ ਤੋਂ ਵੱਧ ਸਮਰਥਨ ਮੁੱਲ ਵਧਾਉਣ ਦੇ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਕਈ ਹੋਰ ਫੈਸਲੇ ਵੀ ਲਏ ਗਏ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲਾਂ ਦੇ ਵੱਧ ਤੋਂ ਵੱਧ ਸਮਰਥਨ ਮੁੱਲ ‘ਚ ਵਾਧਾ ਕੀਤਾ ਜਾ ਰਿਹਾ ਹੈ ਤੇ ਇਹ ਭਵਿੱਖ ‘ਚ ਵੀ ਕੀਤਾ ਜਾਵੇਗਾ।ਤੋਮਰ ਨੇ ਟਵੀਟ ਕਰ ਕੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 7 ਸਾਲਾਂ ‘ਚ ਖੇਤੀਬਾੜੀ ਦੇ ਖੇਤਰ ‘ਚ ਇਕ ਤੋਂ ਬਾਅਦ ਇਕ ਅਜਿਹੇ ਬਹੁਤ ਸਾਰੇ ਫੈਸਲੇ ਲਏ ਗਏ ਜਿਸ ਨਾਲ ਕਿਸਾਨੀ ਦੀ ਆਮਦਨ ‘ਚ ਵਾਧਾ ਹੋਵੇਗਾ।

ਕਿਸਾਨੀ ਮਹਿੰਗੀਆਂ ਫਸਲਾਂ ਵੱਲ ਆਕਰਸ਼ਿਤ ਹੋਵੇਗੀ। ਕਿਸਾਨ ਦੇ ਘਰ ‘ਚ ਖੁਸ਼ਹਾਲੀ ਆਵੇਗੀ। ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦਾ MSP ਨੂੰ ਉਤਪਾਦਨ ਦੀ ਲਾਗਤ ਦੇ 1.5 ਗੁਣਾ (ਜਾਂ ਉਤਪਾਦਨ ਦੀ ਲਾਗਤ’ ਤੇ ਘੱਟੋ ਘੱਟ 50% ਲਾਭ) ਦੇ ਪੱਧਰ ‘ਤੇ ਨਿਰਧਾਰਤ ਕਰਨ ਦੀ ਦਿਸ਼ਾ ‘ਚ ਇਕ ਕ੍ਰਾਂਤੀਕਾਰੀ ਫੈਸਲਾ ਹੈ।

ਤੋਮਰ ਨੇ ਦੱਸਿਆ ਕਿ ਪਿਛਲੇ ਸਾਲ ਦੀ 372.23 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦੇ ਮੁਕਾਬਲੇ ਹੁਣ ਤਕ 416.95 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਨਾਲ ਤਕਰੀਬਨ 45.67 ਲੱਖ ਕਿਸਾਨਾਂ ਨੂੰ ਲਾਭ ਪਹੁੰਚਿਆ ਹੈ।
ਕੇਂਦਰ ਸਰਕਾਰ ਨੇ ਝੋਨੇ ‘ਤੇ ਵੱਧ ਤੋਂ ਵੱਧ ਸਮਰਥਨ ਮੁੱਲ (MSP) ‘ਚ 72 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫਾ ਕੀਤਾ ਹੈ। ਇਸ ਨਾਲ ਵਿੱਤ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ …
Wosm News Punjab Latest News