ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਤੋਂ ਬਾਅਦ ਹੁਣ ਰਸੋਈ ਦੇ ਤੇਲ (Edible Oil) ਦੀਆਂ ਕੀਮਤਾਂ ‘ਚ ਲੋਕਾਂ ਨੂੰ ਰਾਹਤ ਦਿੱਤੀ ਹੈ। ਦਰਅਸਲ, ਕੱਚੇ ਪਾਮ ਤੇਲ, ਕੱਚੇ ਸੋਇਆਬੀਨ ਤੇਲ ਅਤੇ ਕੱਚੇ ਸੂਰਜਮੁਖੀ ਤੇਲ ‘ਤੇ ਬੇਸਿਕ ਡਿਊਟੀ 2.5 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ।
ਇਨ੍ਹਾਂ ਤੇਲਾਂ ‘ਤੇ ਖੇਤੀ ਸੈੱਸ ਨੂੰ ਕੱਚੇ ਪਾਮ ਤੇਲ ਲਈ 20 ਫੀਸਦੀ ਤੋਂ ਘਟਾ ਕੇ 7.5 ਫੀਸਦੀ ਅਤੇ ਕੱਚੇ ਸੋਇਆਬੀਨ ਤੇਲ ਅਤੇ ਕੱਚੇ ਸੂਰਜਮੁਖੀ ਤੇਲ ‘ਤੇ 5 ਫੀਸਦੀ ਕਰ ਦਿੱਤਾ ਗਿਆ ਹੈ।ਇਸ ਕਟੌਤੀ ਤੋਂ ਬਾਅਦ ਕੱਚੇ ਪਾਮ ਤੇਲ ‘ਤੇ ਕੁੱਲ ਡਿਊਟੀ 7.5 ਫੀਸਦੀ ਅਤੇ ਕੱਚੇ ਸੋਇਆਬੀਨ ਤੇਲ ਅਤੇ ਕੱਚੇ ਸੂਰਜਮੁਖੀ ਤੇਲ ‘ਤੇ 5 ਫੀਸਦੀ ਹੈ।
ਇਸ ਦੇ ਨਾਲ ਹੀ ਆਰਬੀਡੀ ਪਾਮੋਲਿਨ ਤੇਲ, ਰਿਫਾਇੰਡ ਸੋਇਆਬੀਨ ਅਤੇ ਰਿਫਾਇੰਡ ਸੂਰਜਮੁਖੀ ਤੇਲ ‘ਤੇ ਬੇਸਿਕ ਡਿਊਟੀ ਮੌਜੂਦਾ 32.5 ਫੀਸਦੀ ਤੋਂ ਘਟਾ ਕੇ 17.5 ਫੀਸਦੀ ਕਰ ਦਿੱਤੀ ਗਈ ਹੈ। ਕਟੌਤੀ ਤੋਂ ਪਹਿਲਾਂ ਕੱਚੇ ਖਾਣ ਵਾਲੇ ਤੇਲ ‘ਤੇ ਖੇਤੀ ਸੈੱਸ 20 ਫੀਸਦੀ ਸੀ।ਕਟੌਤੀ ਤੋਂ ਬਾਅਦ ਕੱਚੇ ਪਾਮ ਤੇਲ ‘ਤੇ 8.25 ਫੀਸਦੀ, ਕੱਚੇ ਸੋਇਆਬੀਨ ਤੇਲ ਅਤੇ ਕੱਚੇ ਸੂਰਜਮੁਖੀ ਤੇਲ ‘ਤੇ 5.5 ਫੀਸਦੀ ਡਿਊਟੀ ਲਗਾਈ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਤੋਂ ਬਾਅਦ ਹੁਣ ਰਸੋਈ ਦੇ ਤੇਲ (Edible Oil) ਦੀਆਂ ਕੀਮਤਾਂ ‘ਚ ਲੋਕਾਂ ਨੂੰ ਰਾਹਤ ਦਿੱਤੀ ਹੈ। ਦਰਅਸਲ, ਕੱਚੇ ਪਾਮ ਤੇਲ, ਕੱਚੇ ਸੋਇਆਬੀਨ ਤੇਲ …
Wosm News Punjab Latest News