ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਸ਼ਹਿਰ ਛੱਡ ਕੇ ਪਿੰਡਾਂ ‘ਚ ਪਹੁੰਚੇ ਪ੍ਰਵਾਸੀ ਮਜ਼ਦੂਰ ਨੂੰ ਕੇਂਦਰ ‘ਚ ਰੱਖ ਕੇ ਬਣਾਈ ‘ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ’ (Pradhanmantri Kalyan Rozgar Abhiyan) ਯੋਜਨਾ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੇ ਖਗੜੀਆ ਜ਼ਿਲ੍ਹੇ ਦੇ ਤੇਲੀਹਾਰ ਪਿੰਡ ਤੋਂ ਇਸ 50 ਹਜ਼ਾਰ ਕਰੋੜ ਰੁਪਏ ਦੀ ਯੋਜਨਾ ਦੀ ਸ਼ੁਰੂਆਤ ਕੀਤੀ।
ਇਸ ਯੋਜਨਾ ਨੂੰ 125 ਦਿਨਾਂ ਲਈ 6 ਰਾਜਾਂ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਰਾਜਸਥਾਨ ਦੇ 116 ਜ਼ਿਲ੍ਹਿਆਂ ‘ਚ ਲਾਗੂ ਕੀਤਾ ਜਾਵੇਗਾ। ਵਿੱਤ ਮੰਤਰੀ ਵਲੋਂ ਯੋਜਨਾ ਨੂੰ ਲੈ ਕੇ ਕੀਤੀ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਗਿਆ ਸੀ ਕਿ ਜਿਹੜੇ ਜ਼ਿਲ੍ਹੇ ‘ਚ 25 ਹਜ਼ਾਰ ਤੋਂ ਵੱਧ ਮੁਜ਼ਦੂਰ ਪਰਤੇ ਹਨ, ਉਨ੍ਹਾਂ ਜ਼ਿਲ੍ਹਿਆਂ ਨੂੰ ਇਸ ਯੋਜਨਾ ਲਈ ਚੁਣਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪੈਣ ‘ਤੇ ਇਸ ਯੋਜਨਾ ਨੂੰ ਵਧਾਇਆ ਵੀ ਜਾ ਸਕਦਾ ਹੈ। ਇਸ ਤਹਿਤ ਮਜ਼ਦੂਰ ਨੂੰ 202 ਦਿਹਾੜੀ ਮਿਲੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਵਾਸੀ ਮਜ਼ਦੂਰਾਂ ਲਈ ਇੱਕ ਰੁਜ਼ਗਾਰ ਯੋਜਨਾ ਸ਼ੁਰੂ ਕਰਦਿਆਂ ਕਿਹਾ ਕਿ ਤਾਲਾਬੰਦੀ ਦੌਰਾਨ ‘ਹੁਨਰਮੰਦ’ ਸ਼ਹਿਰਾਂ ਤੋਂ ਪਿੰਡਾਂ ਵਿੱਚ ਪਰਤ ਗਏ ਸਨ ਜੋ ਹੁਣ ਦਿਹਾਤੀ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣਗੇ। ਇਹ ਯੋਜਨਾ ਇੱਕ ਮਿਸ਼ਨ ਤਹਿਤ ਉਨ੍ਹਾਂ ਛੇ ਸੂਬਿਆਂ ਦੇ 116 ਜ਼ਿਲ੍ਹਿਆਂ ’ਚ ਕੰਮ ਕਰੇਗੀ ਜਿਨ੍ਹਾਂ ਵਿੱਚ ਵੱਡੀ ਗਿਣਤੀ ਮਜ਼ਦੂਰ ਵਾਪਸ ਆਏ ਹਨ।
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ‘ਗਰੀਬ ਕਲਿਆਣ ਰੁਜ਼ਗਾਰ ਅਭਿਆਨ’ ਦੀ ਸ਼ੁਰੂਆਤ ਬਿਹਾਰ ਦੇ ਪਿੰਡ ਕਟਿਹਾਰ ਤੋਂ ਕਰਦਿਆਂ ਕਿਹਾ ਕਿ ਕੁਝ ਲੋਕ ਹਨ ਜੋ ਕਰੋਨਾਵਾਇਰਸ ਖ਼ਿਲਾਫ਼ ਲੜਾਈ ਦੌਰਾਨ ਪਿੰਡਾਂ ਵਾਲਿਆਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਨਹੀਂ ਕਰ ਰਹੇ ਪਰ ਉਹ ਉਨ੍ਹਾਂ ਦੇ ਯਤਨਾਂ ਦੀ ਤਾਰੀਫ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿੰਡਾਂ ਵਾਲਿਆਂ ਨੇ ਕਰੋਨਾ ਲਾਗ ਵਿਰੁੱਧ ਜੰਗ ਲੜੀ ਉਹ ਸ਼ਹਿਰਾਂ ਵਾਲਿਆਂ ਲਈ ਇੱਕ ‘ਵੱਡਾ ਸਬਕ’ ਹੈ।
ਇਸ ਯੋਜਨਾ ਰਾਹੀਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ‘ਇੰਟਰਨੈੱਟ ਦੀ ਸਪੀਡ’ ਵਧਾਉਣ ਲਈ ਕੰਮ ਕੀਤਾ ਜਾਵੇਗਾ। ‘ਮਗਨਰੇਗਾ ਤੋਂ ਵੱਖਰੀ 50 ਹਜ਼ਾਰ ਕਰੋੜ ਰੁਪਏ ਵਾਲੀ ਇਸ ਯੋਜਨਾ ਤਹਿਤ ਮਜ਼ਦੂਰਾਂ ਨੂੰ 125 ਦਿਨਾਂ ਦਾ ਕੰਮ ਮੁਹੱਈਆ ਕਰਵਾਇਆ ਜਾਵੇਗਾ, ਜੋ ਕਿ ਬਾਅਦ ਵਿੱਚ ਵਧਾਇਆ ਵੀ ਜਾ ਸਕਦਾ ਹੈ। ਇਹ ਮਿਸ਼ਨ 12 ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੀ ਸਾਂਝੀ ਕੋਸ਼ਿਸ਼ ਹੋਵੇਗਾ। ਇਸ ਨਾਲ ਜਨਤਕ ਖੇਤਰ 25 ਬੁਨਿਆਦੀ ਕੰਮਾਂ ਨੂੰ ਛੇਤੀ ਪੂਰਾ ਕਰਨ ’ਚ ਮਦਦ ਮਿਲੇਗੀ।news source:news18punjab
The post ਮੋਦੀ ਸਰਕਾਰ ਵੱਲੋਂ ਇਹਨਾਂ ਲੋਕਾਂ ਨੂੰ ਰੋਜ਼ਗਾਰ ਦੇਣ ਦਾ ਹੋਇਆ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਸ਼ਹਿਰ ਛੱਡ ਕੇ ਪਿੰਡਾਂ ‘ਚ ਪਹੁੰਚੇ ਪ੍ਰਵਾਸੀ ਮਜ਼ਦੂਰ ਨੂੰ ਕੇਂਦਰ ‘ਚ ਰੱਖ ਕੇ ਬਣਾਈ ‘ਗ਼ਰੀਬ ਕਲਿਆਣ ਰੁਜ਼ਗਾਰ ਅਭਿਆਨ’ (Pradhanmantri Kalyan Rozgar Abhiyan) …
The post ਮੋਦੀ ਸਰਕਾਰ ਵੱਲੋਂ ਇਹਨਾਂ ਲੋਕਾਂ ਨੂੰ ਰੋਜ਼ਗਾਰ ਦੇਣ ਦਾ ਹੋਇਆ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.