ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਚੱਕਰਵਾਤੀ ਤੂਫਾਨ ‘ਜਵਾਦ’ ਦੇ ਆਉਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅੰਡੇਮਾਨ ਸਾਗਰ ‘ਚ 12 ਘੰਟਿਆਂ ‘ਚ ਘੱਟ ਦਬਾਅ ਵਾਲਾ ਖੇਤਰ ਬਣ ਜਾਵੇਗਾ। 2 ਦਸੰਬਰ ਨੂੰ ਇਹ ਡੂੰਘੇ ਦਬਾਅ ‘ਚ ਬਦਲ ਜਾਵੇਗਾ ਜੋ 4 ਦਸੰਬਰ ਦੀ ਸਵੇਰ ਨੂੰ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਾਂ ਨਾਲ ਟਕਰਾ ਸਕਦਾ ਹੈ।
ਚੱਕਰਵਾਤ ਕਾਰਨ ਦੱਖਣੀ ਬੰਗਾਲ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਪੱਛਮੀ ਬੰਗਾਲ ਸਰਕਾਰ ਨੇ ਕਿਸਾਨਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਖੇਤਾਂ ‘ਚ ਪਈ ਮੱਕੀ ਨੂੰ ਵੱਢ ਕੇ ਬੰਨ੍ਹ ਦੇਣ ਕਿਉਂਕਿ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਤੂਫਾਨ ਦਾ ਅਸਰ ਛੱਤੀਸਗੜ੍ਹ ‘ਤੇ ਵੀ ਪੈ ਸਕਦਾ ਹੈ।ਦੂਜੇ ਪਾਸੇ ਆਈਐਮਡੀ ਦੇ ਮ੍ਰਿਤੁੰਜੇ ਮਹਾਪਾਤਰਾ ਨੇ ਓਡੀਸ਼ਾ ਦੇ ਤੱਟਵਰਤੀ ਜ਼ਿਲ੍ਹੇ ‘ਚ 3 ਦਸੰਬਰ ਤੋਂ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਸਮੁੰਦਰ ‘ਚ ਜਾਣ ਵਾਲੇ ਸਾਰੇ ਮਛੇਰਿਆਂ ਨੂੰ 2 ਦਸੰਬਰ ਤਕ ਵਾਪਸ ਆਉਣ ਦੀ ਅਪੀਲ ਕੀਤੀ ਹੈ।
ਇਸ ਨਾਲ ਹੀ ਚੱਕਰਵਾਤ ‘ਜਵਾਦ’ ਦੇ ਖਤਰੇ ਨੂੰ ਦੇਖਦੇ ਹੋਏ ਰੇਲਵੇ ਨੇ ਇਹਤਿਆਤ ਦੇ ਤੌਰ ‘ਤੇ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਕਈ ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਟਰੇਨਾਂ 3 ਤੇ 4 ਦਸੰਬਰ ਨੂੰ ਰੱਦ ਕਰ ਦਿੱਤੀਆਂ ਗਈਆਂ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਚੱਕਰਵਾਤੀ ਤੂਫਾਨ ‘ਜਵਾਦ’ ਦੇ ਆਉਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅੰਡੇਮਾਨ ਸਾਗਰ ‘ਚ 12 ਘੰਟਿਆਂ ‘ਚ ਘੱਟ ਦਬਾਅ ਵਾਲਾ ਖੇਤਰ ਬਣ …
Wosm News Punjab Latest News