ਵੀਡੀਓ ਨੀਚੇ ਜਾ ਕੇ ਦੇਖੋ ਜੀ…
ਉੱਤਰ ਭਾਰਤ ਵਿੱਚ ਮੌਸਮ ਇੱਕ ਵਾਰ ਫ਼ਿਰ ਕਰਵਟ ਬਦਲ ਰਿਹਾ ਹੈ। ਹਾਲਾਂਕਿ ਲਗਾਤਾਰ ਨਿਕਲ ਰਹੀਆਂ ਧੁੱਪਾਂ ਨਾਲ ਠੰਡ ਕਾਫੀ ਘੱਟ ਗਈ ਹੈ ਪਰ ਹਾਲ ਹੀ ਵਿੱਚ ਮੀਂਹ ਪੈਣ ਕਰਕੇ ਪਾਰੇ ਵਿੱਚ ਮੁੜ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ ਯਾਨੀ 2 ਮਾਰਚ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।
ਰਾਜਧਾਨੀ ਦਿੱਲੀ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਸਾਰਾ ਦਿਨ ਬੱਦਲ ਛਾਏ ਰਹਿਣਗੇ ਤੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਵੀ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਿਮਲਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਥੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਕਿਣਮਿਣ ਹੁੰਦੀ ਰਹੇਗੀ।
ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਬੀਕਾਨੇਰ, ਗੰਗਾਨਗਰ, ਹਨੂੰਮਾਨਗੜ੍ਹ, ਜੈਸਲਮੇਰ, ਚੂਰੁ, ਨਾਗੌਰ, ਸੀਕਰ ਤੇ ਝੁੰਝੁਨੂ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅੱਜ (ਬੁੱਧਵਾਰ) 2 ਮਾਰਚ ਨੂੰ ਬਾਅਦ ਦੁਪਹਿਰ ਮੀਂਹ ਪੈ ਸਕਦਾ ਹੈ। ਜੈਪੁਰ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਵੀਡੀਓ ਨੀਚੇ ਜਾ ਕੇ ਦੇਖੋ ਜੀ… ਉੱਤਰ ਭਾਰਤ ਵਿੱਚ ਮੌਸਮ ਇੱਕ ਵਾਰ ਫ਼ਿਰ ਕਰਵਟ ਬਦਲ ਰਿਹਾ ਹੈ। ਹਾਲਾਂਕਿ ਲਗਾਤਾਰ ਨਿਕਲ ਰਹੀਆਂ ਧੁੱਪਾਂ ਨਾਲ ਠੰਡ ਕਾਫੀ ਘੱਟ ਗਈ ਹੈ ਪਰ ਹਾਲ …