ਆਸਾਮ ‘ਚ ਸ਼ਨੀਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਨਾਬਾਲਗ ਵੀ ਸ਼ਾਮਲ ਹਨ। ਇਹ ਜਾਣਕਾਰੀ ਸੂਬਾ ਸਰਕਾਰ ਦੇ ਅਧਿਕਾਰਤ ਬੁਲੇਟਿਨ ‘ਚ ਦਿੱਤੀ ਗਈ ਹੈ।ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏ.ਐੱਸ.ਡੀ.ਐੱਮ.ਏ.) ਦੇ ਮੁਤਾਬਕ ‘ਬੋਰਡੋਇਸਲਾ’ ਨੇ ਵੀਰਵਾਰ ਤੋਂ ਅਸਾਮ ਦੇ ਕਈ ਹਿੱਸਿਆਂ ‘ਚ ਤਬਾਹੀ ਮਚਾਈ ਹੋਈ ਹੈ। ਗਰਮੀਆਂ ਦੇ ਮੌਸਮ ਵਿੱਚ ਆਉਣ ਵਾਲੇ ਤੂਫਾਨ-ਮੀਂਹ ਨੂੰ ਆਸਾਮ ਵਿੱਚ ‘ਬੋਰਡੋਇਸਲਾ’ ਕਿਹਾ ਜਾਂਦਾ ਹੈ।
ਜਾਨੀ ਨੁਕਸਾਨ ਤੋਂ ਇਲਾਵਾ ਇਹ ਪਿੱਛੇ ਤਬਾਹੀ ਦਾ ਨਿਸ਼ਾਨ ਛੱਡ ਗਿਆ, ਜਿਸ ਵਿੱਚ ਨੁਕਸਾਨੇ ਗਏ ਘਰ, ਟੁੱਟੇ ਦਰੱਖਤ ਅਤੇ ਟੁੱਟੀਆਂ ਬਿਜਲੀ ਦੀਆਂ ਲਾਈਨਾਂ ਸ਼ਾਮਲ ਹਨ।ASDMA ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਡਿਬਰੂਗੜ੍ਹ ਵਿੱਚ ਭਿਆਨਕ ਤੂਫ਼ਾਨ ਕਾਰਨ 4 ਲੋਕਾਂ ਦੀ ਮੌਤ ਹੋ ਗਈ।
ਪਿਛਲੇ ਕੁਝ ਦਿਨਾਂ ਤੋਂ ਤੂਫਾਨ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਸੈਂਕੜੇ ਦਰੱਖਤ ਅਤੇ ਦਰਜਨਾਂ ਬਿਜਲੀ ਦੇ ਖੰਭੇ ਉੱਖੜ ਗਏ ਸਨ। ਵੱਖ-ਵੱਖ ਥਾਵਾਂ ‘ਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਪਿਛਲੇ ਦੋ ਦਿਨਾਂ ਦੌਰਾਨ ਸੂਬੇ ਵਿੱਚ ਘੱਟੋ-ਘੱਟ 7,378 ਘਰਾਂ ਅਤੇ ਹੋਰ ਅਦਾਰਿਆਂ ਨੂੰ ਨੁਕਸਾਨ ਪਹੁੰਚਿਆ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਜਾਂ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਭਾਰਤ ਦੇ ਦੱਖਣੀ ਰਾਜਾਂ ਵਿੱਚ ਗਰਜ, ਮੀਂਹ ਅਤੇ ਬਿਜਲੀ ਡਿੱਗਣ ਦੀ ਕਾਫੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਅਪ੍ਰੈਲ ਦੀ ਰਾਤ ਤੋਂ ਉੱਤਰ ਪੱਛਮੀ ਭਾਰਤ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ 19 ਅਤੇ 20 ਅਪ੍ਰੈਲ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਜਾਂ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 20 ਅਪ੍ਰੈਲ ਨੂੰ ਪੰਜਾਬ ‘ਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਅਤੇ ਮੱਧ ਭਾਰਤ ਦੇ ਰਾਜਾਂ ਵਿੱਚ ਵੀ ਤੇਜ਼ ਗਰਮੀ ਜਾਰੀ ਰਹੇਗੀ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉੜੀਸਾ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਫਿਲਹਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਆਸਾਮ ‘ਚ ਸ਼ਨੀਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਨਾਬਾਲਗ ਵੀ ਸ਼ਾਮਲ ਹਨ। ਇਹ ਜਾਣਕਾਰੀ ਸੂਬਾ ਸਰਕਾਰ ਦੇ ਅਧਿਕਾਰਤ ਬੁਲੇਟਿਨ ‘ਚ ਦਿੱਤੀ …