ਮੌਸਮ ਵਿਭਾਗ ਨੇ ਆਉਣ ਵਾਲੇ 3 ਦਿਨਾਂ ਦੇ ਲਈ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ ਪੱਛਮੀ-ਮੱਧ ਬੰਗਾਲ ਦੀ ਖਾੜੀ ‘ਤੇ ਚੱਕਰਵਾਤੀ ਚੱਕਰ ਦੀ ਸੰਭਾਵਨਾ ਹੈ।ਇਹ ਚੱਕਰਵਾਤੀ ਚੱਕਰ ਪੱਛਮ-ਉੱਤਰ-ਪੱਛਮ ਦਿਸ਼ਾ ਵੱਲ ਵਧ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ।
ਇਸ ਵਿੱਚ ਮਛੇਰਿਆਂ ਨੂੰ 8 ਅਕਤੂਬਰ ਤੱਕ ਆਂਧਰਾ ਪ੍ਰਦੇਸ਼ ਦੇ ਤੱਟ ਅਤੇ ਬੰਗਾਲ ਦੀ ਖਾੜੀ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਵਿਸ਼ਾਖਾਪਟਨਮ ਚੱਕਰਵਾਤ ਚਿਤਾਵਨੀ ਕੇਂਦਰ ਦੀ ਮੁਖੀ ਸੁਨੰਦਾ ਮੋਕਾ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਚੱਕਰਵਾਤੀ ਹਵਾਵਾਂ ਦੀ ਰਫ਼ਤਾਰ 45-55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ 65 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਅਗਲੇ 3 ਦਿਨਾਂ ਤੱਕ ਕਈ ਰਾਜਾਂ ਵਿੱਚ ਹਲਕੀ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ – ਆਈਐਮਡੀ ਦੇ ਅਨੁਸਾਰ, 5 ਅਕਤੂਬਰ ਤੋਂ ਅਗਲੇ 3 ਦਿਨਾਂ ਤੱਕ ਕਈ ਰਾਜਾਂ ਵਿੱਚ ਹਲਕੀ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ‘ਚ ਪੂਰਬੀ ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਉੜੀਸਾ ਅਤੇ ਤੇਲੰਗਾਨਾ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 45-55 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
6 ਅਕਤੂਬਰ ਨੂੰ ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ- ਇਸ ਤੋਂ ਇਲਾਵਾ 6 ਅਕਤੂਬਰ ਨੂੰ ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਤੱਟਵਰਤੀ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਦੇ ਨਾਲ ਬਿਜਲੀ ਡਿੱਗਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਨੰਾ ਹੀ ਨਹੀਂ ਇਸ ਦੇ ਨਾਲ ਹੀ ਹਵਾਵਾਂ ਦੀ ਰਫ਼ਤਾਰ 65 ਕਿਲੋਮੀਟਰ ਪ੍ਰਤੀ ਘੰਟਾ ਵੀ ਹੋ ਸਕਦੀ ਹੈ।
6 ਅਕਤੂਬਰ ਨੂੰ ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ – ਇਸੇ ਤਰ੍ਹਾਂ 7 ਅਕਤੂਬਰ ਨੂੰ ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਵਿੱਚ ਉੱਤਰਾਖੰਡ ਅਤੇ ਪੱਛਮੀ ਯੂਪੀ ਦੇ ਕੁਝ ਖੇਤਰ ਸ਼ਾਮਲ ਹਨ। ਪੂਰਬੀ ਯੂਪੀ ਦੇ ਨਾਲ ਪੱਛਮ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ 3 ਦਿਨਾਂ ਦੇ ਲਈ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ ਪੱਛਮੀ-ਮੱਧ …