ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਵੱਲੋਂ ਸੱਦਾ ਪੱਤਰ ਨਾਂ ਦੇਣ ਕਾਰਨ ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਨਾਲ ਅੱਜ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਜਥੇਬੰਦੀ ਦਾ ਆਖਣਾ ਹੈ ਕਿ ਪ੍ਰਧਾਨ ਮੰਤਰੀ ਨੇ ਖੇਤੀ ਬਿੱਲ ਠੀਕ ਹੋਣ ਦਾ ਦਾਅਵਾ ਕਰਕੇ ਆਪਣਾ ਫ਼ੈਸਲਾ ਪਹਿਲਾਂ ਹੀ ਸੁਣਾ ਦਿੱਤਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦਾ ਰੇਲ ਰੋਕੋ ਅੰਦੋਲਨ 70ਵੇਂ ਦਿਨ ਵੀ ਜਾਰੀ ਹੈ।

ਪ੍ਰੈੱਸ ਨੂੰ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨ. ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਦਾਅਵੇ ਨਾਲ ਜਥੇਬੰਦੀ ਸਹਿਮਤ ਨਹੀਂ ਹੈ ਕਿ ਅੰਦੋਲਨ ਇਕੱਲੇ ਪੰਜਾਬ ਦੇ ਕਿਸਾਨ ਕਰ ਰਹੇ ਹਨ, ਬਾਕੀ ਸੂਬਿਆਂ ਦੇ ਨਹੀਂ। ਇਸ ਲਈ ਗੱਲਬਾਤ ਦਾ ਸੱਦਾ ਪੰਜਾਬ ਦੀਆਂ 32 ਜਥੇਬੰਦੀਆਂ ਨੂੰ ਭੇਜ ਰਹੇ ਹਨ ਜਦਕਿ ਉੱਤਰਾਖੰਡ, ਯੂ.ਪੀ., ਹਰਿਆਣਾ ਅਤੇ ਦੇਸ਼ ਦੇ ਵੱਡੇ ਹਿੱਸੇ ਇਸ ਸੰਘਰਸ਼ ਵਿਚ ਸ਼ਾਮਲ ਹੋ ਕੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਨਾਲ ਦੇਸ਼ ਦੀਆਂ ਦੂਜੀਆਂ ਜਥੇਬੰਦੀਆਂ ਦੀ ਬਣੀ ਕਮੇਟੀ ਨੂੰ ਵੀ ਸੱਦਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਦਾ ਇਹ ਬਿਆਨ ਦੇਣਾ ਕਿ ਖੇਤੀ ਬਿੱਲ ਠੀਕ ਹਨ, ਇਹ ਫ਼ੈਸਲਾ ਗੱਲਬਾਤ ਤੋਂ ਪਹਿਲਾਂ ਹੀ ਸੁਣਾ ਦਿੱਤਾ ਗਿਆ ਹੈ। ਕਿਸਾਨਾਂ ਖਿਲਾਫ ਸਿੰਧੂ ਬਾਰਡਰ ‘ਤੇ ਕੇਸ ਦਰਜ ਕੀਤੇ ਹਨ। ਇਸ ਲਈ ਜਥੇਬੰਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗੀ। ਸੂਬਾ ਆਗੂ ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਵਿਚ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਮੋਰਚਾ ਜਾਰੀ ਹੈ।

ਮੋਰਚੇ ਵਿਚ ਵੀ ਮੀਟਿੰਗ ਵਿਚ ਨਾ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਰੇਲ ਰੋਕੋ ਅੰਦੋਲਨ ਨੂੰ ਜੰਡਿਆਲਾ ਗੁਰੂ ਵਿਖੇ 70ਵੇਂ ਦਿਨ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਇਹ ਅੰਦੋਲਨ ਖੇਤੀ ਬਿੱਲ ਰੱਦ ਕਰਾਉਣ ਤੱਕ ਜਾਰੀ ਰਹੇਗਾ।

ਕਿਸਾਨਾਂ ਮਜ਼ਦੂਰਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ 11 ਦਸੰਬਰ ਨੂੰ ਕਿਸਾਨਾਂ, ਮਜ਼ਦੂਰਾਂ ਦੇ ਵੱਡੇ ਜਥੇ ਹਜ਼ਾਰਾਂ ਟਰੈਕਟਰ ਟਰਾਲੀਆਂ ‘ਤੇ ਫਿਰੋਜ਼ਪੁਰ ਤੋਂ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਜਾਮ ਕਰਨਾ ਕੋਈ ਅਣਖ ਦਾ ਸਵਾਲ ਨਹੀਂ ਪਰ ਲੋਕਤੰਤਰ ਵਿਚ ਮੰਗਾਂ ਮਨਾਉਣ ਲਈ ਅੰਦੋਲਨ ਦਾ ਇਕ ਹਿੱਸਾ ਹੈ।
The post ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਦਿੱਤਾ ਇਹ ਵੱਡਾ ਝੱਟਕਾ-ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਵੱਲੋਂ ਸੱਦਾ ਪੱਤਰ ਨਾਂ ਦੇਣ ਕਾਰਨ ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਨਾਲ ਅੱਜ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ …
The post ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਹੀ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਦਿੱਤਾ ਇਹ ਵੱਡਾ ਝੱਟਕਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News