ਬੀਤੀ ਰਾਤ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਭਾਵੁਕ ਭਾਸ਼ਨ ਨੇ ਜਿਵੇਂ ਅੰਦੋਲਨ ‘ਚ ਮੁੜ ਜਾਨ ਪਾ ਦਿੱਤੀ ਹੋਵੇ। ਟਿਕੈਤ ਦੇ ਇਸ ਭਾਸ਼ਨ ਮਗਰੋਂ ਹਰਿਆਣਾ ਦੇ ਕਿਸਾਨ ਸੰਗਠਨ ਤੇ ਖਾਪਾਂ ਵੀ ਹਰਕਤ ਵਿੱਚ ਆ ਗਈਆਂ।

ਇਨ੍ਹਾਂ ਸੰਗਠਨਾਂ ਤੇ ਖਾਪਾਂ ਨੇ ਸਰਕਾਰ ਨੂੰ ਵੀ ਚੇਤਾਵਨੀ ਦੇ ਦਿੱਤੀ ਹੈ ਕੇ ਜੇ ਕਿਸਾਨ ਲੀਡਰਾਂ ਨੂੰ ਕੋਈ ਪ੍ਰੇਸ਼ਾਨੀ ਆਈ ਤਾਂ ਉਹ ਇਹ ਬਰਦਾਸ਼ਤ ਨਹੀਂ ਕਰਨਗੇ।ਜੀਂਦ ਵਿੱਚ ਕੰਡੇਲਾ ਖਾਪ ਦੀ ਪੰਚਾਇਤ ਹੋਈ। ਪੰਚਾਇਤ ਵਿੱਚ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਕਿਸਾਨ ਨੇਤਾਵਾਂ ਨੂੰ ਇਕੱਲਾ ਨਾ ਸਮਝੇ, ਉਨ੍ਹਾਂ ਦੇ ਇੱਕ ਇਸ਼ਾਰੇ ਤੇ ਹਜ਼ਾਰਾਂ ਨੌਜਵਾਨ ਜਾਨ ਦੇਣ ਲਈ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਜਿੰਨਾ ਜ਼ੁਲਮ ਕਰੇਗੀ ਓਨਾ ਹੀ ਜ਼ਿਆਦਾ ਅੰਦੋਲਨ ਮਜ਼ਬੂਤ ਹੋਏਗਾ।

ਖਾਪ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਸਰਕਾਰ ਗ੍ਰਿਫ਼ਤਾਰ ਕੀਤੇ ਗਏ 200 ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਤੇ ਉਨ੍ਹਾਂ ਖਿਲਾਫ ਦਰਜ ਮੁਕੱਦਮੇ ਤੁਰੰਤ ਵਾਪਸ ਲਵੇ। ਇਸ ਦੇ ਨਾਲ ਹੀ ਜੀਂਦ ਨਾਲ ਲੱਗਦੇ ਰਾਮਕਲੀ ਵਿੱਚ ਵੀ ਕਿਸਾਨਾਂ ਦੀ ਮੀਟਿੰਗ ਹੋਈ ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਹਰ ਘਰ ਵਿੱਚੋਂ ਇੱਕ ਵਿਅਕਤੀ ਅੰਦੋਲਨ ਵਿੱਚ ਸ਼ਾਮਲ ਰਹੇ ਤੇ ਪਿੰਡ ਦੇ ਸਾਰੇ ਟਰੈਕਟਰ ਦਿੱਲੀ ਵੱਲ ਕੂਚ ਕਰਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਰਾਕੇਸ਼ ਟਕੈਤ ਦੇ ਹੰਝੂਆਂ ਨੇ ਜਗਾਈ ਪਿੰਡਾਂ ਦੀ ਅਣਖ,ਕਿਸਾਨ ਸੰਗਠਨਾਂ ਅਤੇ ਖਾਪ ਪੰਚਾਇਤਾਂ ਨੇ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖਬਰ appeared first on Sanjhi Sath.
ਬੀਤੀ ਰਾਤ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਭਾਵੁਕ ਭਾਸ਼ਨ ਨੇ ਜਿਵੇਂ ਅੰਦੋਲਨ ‘ਚ ਮੁੜ ਜਾਨ ਪਾ ਦਿੱਤੀ ਹੋਵੇ। ਟਿਕੈਤ ਦੇ ਇਸ ਭਾਸ਼ਨ ਮਗਰੋਂ ਹਰਿਆਣਾ ਦੇ ਕਿਸਾਨ ਸੰਗਠਨ …
The post ਰਾਕੇਸ਼ ਟਕੈਤ ਦੇ ਹੰਝੂਆਂ ਨੇ ਜਗਾਈ ਪਿੰਡਾਂ ਦੀ ਅਣਖ,ਕਿਸਾਨ ਸੰਗਠਨਾਂ ਅਤੇ ਖਾਪ ਪੰਚਾਇਤਾਂ ਨੇ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News