ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੂੜ ਭਰੀ ਤੇਜ਼ ਹਵਾ ਚੱਲੀ ਤੇ ਕਈ ਥਾਵਾਂ ‘ਤੇ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਕਾਰਨ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ ਵਿੱਚ ਧੂੜ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਸੀ। ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਮਈ ਤੋਂ ਮੁੜ ਤਾਪਮਾਨ ਵਧਣ ਦੀ ਸੰਭਾਵਨਾ ਹੈ।
ਚੰਡੀਗੜ੍ਹ, ਪਟਿਆਲਾ, ਸੰਗਰੂਰ ਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਪਰ ਧੂੜ ਭਰੀਆਂ ਹਵਾਵਾਂ ਕਾਰਨ ਰਾਹਗੀਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਸਵੇਰੇ ਪਾਰਾ ਵੀ ਹੋਰਨਾਂ ਦਿਨਾਂ ਦੇ ਮੁਕਾਬਲੇ ਹੇਠਾਂ ਦਰਜ ਕੀਤਾ ਗਿਆ। ਸਵੇਰੇ ਅੱਠ ਵਜੇ ਤਾਪਮਾਨ 19 ਡਿਗਰੀ ਸੈਲਸੀਅਸ ਸੀ।
ਇਸ ਦੇ ਨਾਲ ਹੀ ਸ਼ਾਮ ਨੂੰ ਤੂਫਾਨ ਆਉਣ ਦੀ ਸੰਭਾਵਨਾ ਹੈ। ਜਦਕਿ ਕੱਲ੍ਹ ਪੂਰਾ ਦਿਨ ਧੂੜ ਭਰੀਆਂ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੂੜ ਭਰੀ ਤੇਜ਼ ਹਵਾ ਚੱਲੀ ਤੇ ਕਈ ਥਾਵਾਂ ‘ਤੇ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਕੁਝ ਜ਼ਿਲ੍ਹਿਆਂ …