ਮਲਟੀ ਕਮੋਡਿਟੀ ਅਕਸਚੇਂਜ (MCX) ‘ਚ ਅੱਜ ਸੋਨੇ ਦੀ ਕੀਮਤ 2022 ਦੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਸੋਨੇ ਦੀ ਕੀਮਤ ਕਰੀਬ 1400 ਰੁਪਏ ਵਧੀ ਤੇ ਸਵੇਰ ਦੇ ਕਾਰੋਬਾਰ ‘ਚ 51,750 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਈ।
ਹਾਲਾਂਕਿ ਇਸ ਤੋਂ ਬਾਅਦ 11:44 ਮਿੰਟ ‘ਤੇ ਇਹ 51,532 ‘ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ। ਇਸ ਦੌਰਾਨ ਵੀ ਇਹ 2.29 ਫ਼ੀਸਦੀ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਸੀ।ਆਨੰਦ ਰਾਠੀ ਦੇ ਨਿਰਦੇਸ਼ਕ ਨਵੀਨ ਮਾਥੁਰ ਦਾ ਕਹਿਣਾ ਹੈ ਕਿ ‘ਭੂ-ਰਾਜਨੀਤਿਕ ਤਣਾਅ ਇਕ ਵੱਡਾ ਕਾਰਨ ਹੈ।
ਰੂਸ ਤੇ ਯੂਕਰੇਨ ਵਿਚਾਲੇ ਵਿਵਾਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇਸ ਦੀਆਂ ਕੀਮਤਾਂ 50 ਹਜ਼ਾਰ ਤੱਕ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਗਲੋਬਲ ਬਾਜ਼ਾਰ ‘ਚ ਸਪਾਟ ਗੋਲਡ ਦੀ ਕੀਮਤ 1925 ਡਾਲਰ ਨੂੰ ਪਾਰ ਕਰ ਕੇ ਕਰੀਬ 13 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਇਹ 1950 ਡਾਲਰ ਪ੍ਰਤੀ ਔਂਸ ਦੇ ਪੱਧਰ ‘ਤੇ ਦਰਜ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਲਟੀ ਕਮੋਡਿਟੀ ਅਕਸਚੇਂਜ (MCX) ‘ਚ ਅੱਜ ਸੋਨੇ ਦੀ ਕੀਮਤ 2022 ਦੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਸੋਨੇ ਦੀ ਕੀਮਤ ਕਰੀਬ 1400 ਰੁਪਏ ਵਧੀ ਤੇ ਸਵੇਰ ਦੇ …