ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਂਦਰ ਸਰਕਾਰ ਵੀ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਮੰਗਲਵਾਰ ਦੁਪਹਿਰ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਇਸ ਬੈਠਕ ‘ਚ ਕੋਰੋਨਾ ਇਨਫੈਕਸ਼ਨ ਦੀ ਤਾਜ਼ਾ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਐਤਵਾਰ ਨੂੰ ਵੀ ਮੀਟਿੰਗ ਹੋਈ – ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਐਤਵਾਰ ਨੂੰ ਵੀ ਕੋਰੋਨਾ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਸੀ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨੇ ਜ਼ਿਲ੍ਹਾ ਪੱਧਰ ’ਤੇ ਸਿਹਤ ਢਾਂਚੇ ਨੂੰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਗ੍ਰਹਿ, ਸਿਹਤ, ਫਾਰਮਾ ਅਤੇ ਹੋਰ ਮੰਤਰਾਲਿਆਂ ਦੇ ਸਕੱਤਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੇਸ਼ ਅਤੇ ਵਿਦੇਸ਼ ਵਿਚ ਓਮੀਕ੍ਰੋਨ ਵੇਰੀਐਂਟ ਕਾਰਨ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ।
Omicron ਦੇ ਕੁੱਲ 4,461 ਮਾਮਲੇ- ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਮਾਮਲੇ 4400 ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਓਮੀਕ੍ਰੋਨ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ 4,461 ਹੋ ਗਈ ਹੈ। ਹੁਣ ਤਕ Omicron ਦੇਸ਼ ਦੇ 28 ਸੂਬਿਆਂ ਵਿਚ ਆਪਣੇ ਪੈਰ ਪਸਾਰ ਚੁੱਕੀ ਹੈ।
ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ – ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਦਾ ਹੋਮ ਕੁਆਰੰਟੀਨ ਜ਼ਰੂਰੀ ਹੋਵੇਗਾ। ਅੱਠਵੇਂ ਦਿਨ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਂਦਰ ਸਰਕਾਰ ਵੀ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ …
Wosm News Punjab Latest News