ਵਿਆਹ 7 ਜਨਮਾਂ ਦਾ ਬੰਧਨ ਹੁੰਦਾ ਹੈ ਪਰ ਦਾਜ ਦੇ ਲੋਭੀਆਂ ਨੇ ਇਸ ਬੰਧਨ ਦੀ ਉਮਰ ਘੱਟ ਕਰ ਦਿੱਤੀ ਹੈ। ਪਰਿਵਾਰ ਆਪਣੀ ਬੇਟੀ ਨੂੰ ਬਹੁਤ ਹੀ ਅਰਮਾਨਾਂ ਨਾਲ ਵਿਆਹ ਕਰ ਕੇ ਸਹੁਰੇ ਭੇਜਦਾ ਹੈ ਪਰ ਇਹ ਲਾਲਚੀ ਲੋਕ ਉਸ ਦੀ ਜ਼ਿੰਦਗੀ ਖ਼ਰਾਬ ਕਰ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਹੈਬੋਵਾਲ ਦੇ ਪਿੰਡ ਜੱਸੀਆਂ ’ਚ ਸਾਹਮਣੇ ਆਇਆ ਹੈ, ਜਿੱਥੇ ਦਾਜ ਦੇ ਲੋਭੀ ਸਹੁਰਿਆਂ ਨੇ ਆਪਣੀ ਨੁੂੰਹ ਨਾਲ ਕੁੱਟਮਾਰ ਕੀਤੀ ਅਤੇ ਪਤੀ ਨੇ ਉਸ ਦੇ ਗੁਪਤ ਅੰਗ ’ਤੇ ਤੇਜ਼ਾਬ ਸੁੱਟ ਦਿੱਤਾ।
ਜ਼ਖਮੀ ਮੁੱਲਾਂਪੁਰ ਦੀ ਅਮਨਦੀਪ ਕੌਰ (29) ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਮਨਦੀਪ ਕੌਰ ਨੇ ਦੱਸਿਆ ਕਿ 23 ਜਨਵਰੀ ਨੂੰ ਉਸ ਦਾ ਵਿਆਹ ਪਿੰਡ ਜੱਸੀਆਂ ਦੇ ਰਹਿਣ ਵਾਲੇ ਹਰਦਿਆਲ ਚੰਦ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰੇ ਵਾਲੇ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗ ਗਏ ਸਨ। ਉਸ ਦਾ ਪਤੀ ਸ਼ਰਾਬ ਪੀਂਦਾ ਸੀ ਅਤੇ ਕੁੱਟਮਾਰ ਕਰਦਾ ਸੀ। ਇਸ ਲਈ ਉਹ ਆਪਣੇ ਪੇਕੇ ਚਲੀ ਗਈ।
ਉਸ ਨੇ ਦੱਸਿਆ ਕਿ ਬੁੱਧਵਾਰ ਉਸ ਦੇ ਸਹੁਰੇ ਵਾਲਿਆਂ ਨੇ ਸਮਝੌਤਾ ਕਰ ਲਿਆ ਅਤੇ ਉਹ ਸਹੁਰੇ ਘਰ ਆ ਗਈ। ਘਰ ਪੁੱਜ ਕੇ ਸਹੁਰੇ ਪਰਿਵਾਰ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਦੇਰ ਰਾਤ ਉਸ ਦੇ ਪਤੀ ਹਰਦਿਆਲ ਚੰਦ ਨੇ ਵੀ ਉਸ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਾਬ ਉਸ ਦੇ ਗੁਪਤ ਅੰਗ ’ਤੇ ਪਾ ਦਿੱਤਾ, ਜਿਸ ਕਾਰਨ ਉਸ ਦੇ ਹੱਥ ਅਤੇ ਢਿੱਡ ਦੇ ਥੱਲੇ ਦਾ ਹਿੱਸਾ ਬੁਰੀ ਤਰ੍ਹਾਂ ਸੜ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਜਗਤਪੁਰੀ ਦੇ ਇੰਚਾਰਜ ਏ. ਐੱਸ. ਆਈ. ਚਾਂਦ ਅਹੀਰ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ’ਚ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਪਤੀ ਹਰਦਿਆਲ ਚੰਦ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਵਿਆਹ 7 ਜਨਮਾਂ ਦਾ ਬੰਧਨ ਹੁੰਦਾ ਹੈ ਪਰ ਦਾਜ ਦੇ ਲੋਭੀਆਂ ਨੇ ਇਸ ਬੰਧਨ ਦੀ ਉਮਰ ਘੱਟ ਕਰ ਦਿੱਤੀ ਹੈ। ਪਰਿਵਾਰ ਆਪਣੀ ਬੇਟੀ ਨੂੰ ਬਹੁਤ ਹੀ ਅਰਮਾਨਾਂ ਨਾਲ ਵਿਆਹ ਕਰ …