ਸ੍ਰੀ ਗੁਰੂ ਰਵਿਦਾਸ ਜਯੰਤੀ ਤੋਂ ਤਿੰਨ ਦਿਨ ਪਹਿਲਾਂ ਡੇਰਾ ਬੱਲਾਂ ਦੀ ਅਗਵਾਈ ਵਿਚ ਲਗਭਗ 1,000 ਸ਼ਰਧਾਲੂਆਂ ਨੂੰ ਲੈ ਕੇ ਇੱਕ ਵਿਸ਼ੇਸ਼ ਰੇਲਗੱਡੀ ਅੱਜ ਦੁਪਹਿਰ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼ ਦੇ ਵਾਰਾਣਸੀ ਲਈ ਰਵਾਨਾ ਹੋਣ ਵਾਲੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਅੱਜ ਇੱਥੇ ਪੀਏਪੀ ਪਹੁੰਚਣਗੇ ਤੇ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਹਰੀ ਝੰਡੀ ਦੀ ਰਸਮ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਣਗੇ। ਰਵੀਦਾਸ ਜਯੰਤੀ ਕਾਰਨ ਹੀ ਪੰਜਾਬ ਵਿਧਾਨ ਸਭਾ ਚੋਣਾਂ 14 ਤੋਂ 20 ਫਰਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਸ੍ਰੀ ਗੁਰੂ ਰਵਿਦਾਸ ਜਯੰਤੀ ਨੂੰ ਲੈ ਕੇ ਦੇਸ਼ ਭਰ ਦੇ ਰਵੀਦਾਸੀਆ ਭਾਈਚਾਰੇ ਦੇ ਗੁਰੂਘਰਾਂ ਵਿਚ ਤਿਆਰੀਆਂ ਚੱਲ ਰਹੀਆਂ ਹਨ। ਜਯੰਤੀ ਮੌਕੇ ਨਗਰ ਕੀਰਤਨ ਕੱਢਣ ਤੋਂ ਲੈ ਕੇ ਸ਼ਰਧਾਲੂਆਂ ਵਿਚ ਲੰਗਰ ਵਰਤਾਉਣ ਤੱਕ ਦੇ ਪ੍ਰਬੰਧ ਕੀਤੇ ਜਾ ਰਹੇ ਹਨ ।
ਸ਼ਰਧਾਲੂਆਂ ਦਾ ਇੱਕ ਜਥਾ ਅੱਜ ਸ਼ਾਮ ਨੂੰ ਰਵਾਨਾ ਹੋਵੇਗਾ ਤਾਂ ਸੋਮਵਾਰ ਨੂੰ ਦੂਜਾ ਜਥਾ ਰਵਾਨਾ ਹੋਵੇਗਾ। ਦੂਜਾ ਜਥਾ ਵੀ ਬੇਗਮਪੁਰਾ ਐਕਸਪ੍ਰੈਸ ਤੋਂ ਹੀ ਜਾਵੇਗਾ। ਸਾਰੇ ਯਾਤਰੀਆਂ ਨੇ ਬੁਕਿੰਗ ਪਹਿਲਾਂ ਹੀ ਕਰਵਾ ਰੱਖੀ ਹੈ। ਪੰਜਾਬ ਭਰ ਤੋਂ ਬਨਾਰਸ ਜਾਣ ਵਾਲੇ ਸ਼ਰਧਾਲੂ ਉਥੇ 2 ਦਿਨ ਰਹਿਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮਨਾਉਣ ਤੋਂ ਬਾਅਦ ਵਾਪਸ ਪਰਤਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ੍ਰੀ ਗੁਰੂ ਰਵਿਦਾਸ ਜਯੰਤੀ ਤੋਂ ਤਿੰਨ ਦਿਨ ਪਹਿਲਾਂ ਡੇਰਾ ਬੱਲਾਂ ਦੀ ਅਗਵਾਈ ਵਿਚ ਲਗਭਗ 1,000 ਸ਼ਰਧਾਲੂਆਂ ਨੂੰ ਲੈ ਕੇ ਇੱਕ ਵਿਸ਼ੇਸ਼ ਰੇਲਗੱਡੀ ਅੱਜ ਦੁਪਹਿਰ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ …