ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀਂ ਹੋਏ ਘਟਨਾਕ੍ਰਮ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਜੇਲ੍ਹ ਭੇਜੇ ਗਏ ਪੰਜਾਬੀ ਕਿਸਾਨਾਂ ਨੂੰ ਹੁਣ ਪੰਜਾਬ ਸਰਕਾਰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ, ਇਸ ਲਈ ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਮੁਤਾਬਕ ਪੰਜਾਬ ਸਰਕਾਰ ਇਸ ਲਈ ਕਾਨੂੰਨ ਮਾਹਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਜਾ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਗਏ ਤੇ ਦਿੱਲੀ ‘ਚ ਲਾਪਤਾ ਹੋਏ ਨੌਜਵਾਨਾਂ ਬਾਰੇ ਜਾਣਕਾਰੀ ਇਕੱਠੀ ਕਰ ਉਨ੍ਹਾਂ ਦੀ ਭਾਲ ਕਰਨ ਲਈ ਇੱਕ ਹੈਲਪਲਾਈਨ ਵੀ ਸਥਾਪਿਤ ਕੀਤੀ ਗਈ ਹੈ। ਰੰਧਾਵਾ ਮੁਤਾਬਕ ਕਿਸਾਨੀ ਸੰਘਰਸ਼ ਨੂੰ ਖਰਾਬ ਕਰਨ ਲਈ ਕਿਸਾਨਾਂ ‘ਤੇ ਹਮਲੇ ਕਰਵਾਏ ਜਾ ਰਹੇ ਹਨ, ਇਸਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਕਿਸਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰੋਟੋਕਾਲ ਮੁਤਾਬਕ ਕੇਂਦਰ ਕਿਸਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਏ, ਇਸ ਲਈ ਸਾਰਾ ਖਰਚ ਵੀ ਪੰਜਾਬ ਸਰਕਾਰ ਚੁੱਕਣ ਲਈ ਤਿਆਰ ਹੈ।

ਕੈਪਟਨ ਦੇ ਵਜ਼ੀਰ ਨੇ ਕਿਸਾਨ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਇਹ ਲੜਾਈ ਸਭ ਦੀ ਸਾਂਝੀ ਹੈ, ਲੀਡਰ ਹੋਣ ਤੋਂ ਪਹਿਲਾਂ ਉਹ ਵੀ ਕਿਸਾਨ ਹਨ, ਅਜਿਹੇ ‘ਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਵੀ ਨਾਲ ਲੈ ਕੇ ਸੰਘਰਸ਼ ਮਜ਼ਬੂਤ ਕੀਤਾ ਜਾਵੇ।
The post ਵੱਡਾ ਐਲਾਨ :- ਦਿੱਲੀ ਦੀ ਜੇਲ੍ਹ ‘ਚ ਬੰਦ ਕਿਸਾਨਾਂ ਦੇ ਕੇਸ ਲੜੇਗੀ ਪੰਜਾਬ ਸਰਕਾਰ appeared first on Sanjhi Sath.
ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀਂ ਹੋਏ ਘਟਨਾਕ੍ਰਮ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਜੇਲ੍ਹ ਭੇਜੇ ਗਏ ਪੰਜਾਬੀ ਕਿਸਾਨਾਂ ਨੂੰ ਹੁਣ ਪੰਜਾਬ ਸਰਕਾਰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ, ਇਸ ਲਈ ਤਿਹਾੜ …
The post ਵੱਡਾ ਐਲਾਨ :- ਦਿੱਲੀ ਦੀ ਜੇਲ੍ਹ ‘ਚ ਬੰਦ ਕਿਸਾਨਾਂ ਦੇ ਕੇਸ ਲੜੇਗੀ ਪੰਜਾਬ ਸਰਕਾਰ appeared first on Sanjhi Sath.
Wosm News Punjab Latest News