Breaking News
Home / Punjab / ਵੱਡਾ ਝੱਟਕਾ ਸਹਿਣ ਲਈ ਰਹੋ ਤਿਆਰ ਬਰ ਤਿਆਰ-ਪੈਟਰੋਲ-ਡੀਜ਼ਲ ਸਿੱਧਾ 25 ਰੁਪਏ ਹੋ ਸਕਦੇ ਨੇ ਮਹਿੰਗੇ

ਵੱਡਾ ਝੱਟਕਾ ਸਹਿਣ ਲਈ ਰਹੋ ਤਿਆਰ ਬਰ ਤਿਆਰ-ਪੈਟਰੋਲ-ਡੀਜ਼ਲ ਸਿੱਧਾ 25 ਰੁਪਏ ਹੋ ਸਕਦੇ ਨੇ ਮਹਿੰਗੇ

ਰੂਸ ਤੇ ਯੂਕਰੇਨ ਵਿੱਚ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਬੁੱਧਵਾਰ ਨੂੰ ਕਾਰੋਬਾਰ ਦੌਰਾਨ ਬ੍ਰੇਂਟ ਕਰੂਡ ਪੰਜ ਫੀਸਦੀ ਦੀ ਤੇਜ਼ੀ ਨਾਲ 110 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਿਆ ਜੋ ਇਸ ਦਾ ਅੱਠ ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ। ਇਸੇ ਤਰ੍ਹਾਂ ਡਬਲਿਊ.ਟੀ.ਆਈ. ਵੀ 4.88 ਫੀਸਦੀ ਤੇਜ਼ੀ ਨਾਲ 108.64 ਡਾਲਰ ‘ਤੇ ਪਹੁੰਚ ਗਿਆ।

ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ 25 ਰੁਪਏ ਪ੍ਰਤੀ ਲੀਟਰ ਤੱਕ ਵਧ ਸਕਦੀ ਹੈ।ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ ‘ਤੇ ਸਖਤ ਪਾਬੰਦੀਆਂ ਲਾਈਆਂ ਹਨ, ਜਿਸ ਦਾ ਵੱਡਾ ਅਸਰ ਹੋ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਰੂਸ ਤੋਂ ਬਰਾਮਦ ਪ੍ਰਭਾਵਿਤ ਹੋ ਸਕਦੀ ਹੈ। ਰੂਸ ਦੂਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਉਤਪਾਦਕ ਦੇਸ਼ ਹੈ। ਪੂਰਬੀ ਯੂਰਪ ਵਿੱਚ ਸੰਘਰਸ ਤੇਜ਼ ਹੋਣ ਨਾਲ ਤੇਲ ਦੀਆਂ ਕੀਮਤਾਂ ‘ਤੇ ਦਬਾਅ ਪਿਆ ਹੈ। ਇਸ ਵਿਚਾਲੇ ਮਹਾਮਾਰੀ ਤੋਂ ਉਭਰ ਰਹੀ ਗਲੋਬਲ ਇਕਾਨਮੀ ਵਿੱਚ ਮੰਗ ਵਧ ਰਹੀ ਹੈ।

ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਜਾਰੀ ਹੈ।ਕੱਚੇ ਤੇਲ ਦੀ ਕੀਮਤ ਵਧਣ ਨਾਲ ਮੰਨਿਆ ਜਾ ਰਿਹਾ ਹੈ ਕਿ ਪੰਜ ਰਾਜਾਂ ਦੀਆਂ ਚੋਣਾਂ ਪਿੱਛੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ। ਦੁਨੀਆ ਦੇ ਕਈ ਦੇਸ਼ਾਂ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਭਾਰੀ ਵਾਧਾ ਹੋ ਸਕਦਾ ਹੈ।ਦਿੱਲੀ ਵਿੱਚ ਅਜੇ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 86.67 ਰੁਪਏ ਲੀਟਰ ਹੈ। ਪਰ ਅਗਲੇ ਕੁਝ ਦਿਨਾਂ ਵਿੱਚ ਇਸ ਵਿੱਚ 25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਰੂਸ ਤੇ ਯੂਕਰੇਨ ਵਿੱਚ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਬੁੱਧਵਾਰ ਨੂੰ ਕਾਰੋਬਾਰ ਦੌਰਾਨ ਬ੍ਰੇਂਟ ਕਰੂਡ ਪੰਜ ਫੀਸਦੀ ਦੀ ਤੇਜ਼ੀ ਨਾਲ 110 ਡਾਲਰ ਪ੍ਰਤੀ ਬੈਰਲ ਦੇ …

Leave a Reply

Your email address will not be published. Required fields are marked *