2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਸਮੇਂ ਸਾਰੀਆਂ ਪਾਰਟੀਆਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਹਰ ਪਾਰਟੀ ਵੱਲੋਂ ਆਏ ਦਿਨ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਤਰਾਂ ਬੀਜੇਪੀ ਵੀ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਵਿੱਚ ਹੈ ਅਤੇ ਕਈ ਵੱਡੇ ਐਲਾਨ ਕਰ ਰਹੀ ਹੈ। ਮੋਦੀ ਸਰਕਾਰ ਹੁਣ ਕਿਸਾਨਾਂ ਨੂੰ ਖੁਸ਼ ਕਰਨ ‘ਤੇ ਜ਼ੋਰ ਦੇ ਰਹੀ ਹੈ।
ਮੋਦੀ ਸਰਕਾਰ ਵੱਲੋਂ ਹੁਣ ਕਿਸਾਨਾਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਵੱਲੋਂ ਇਹ ਐਲਾਨ ਪੀ ਐਮ ਕਿਸਾਨ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਲਈ ਕੀਤਾ ਗਿਆ ਹੈ। ਹੁਣ ਇਸ ਸਕੀਮ ਦੇ ਲਾਭਪਾਤਰੀ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੇ ਨਾਲ ਨਾਲ ਹੋਰ 36 ਹਜ਼ਾਰ ਰੁਪਏ ਦਾ ਫਾਇਦਾ ਵੀ ਹੋਵੇਗਾ। ਯਾਨੀ ਕਿਸਾਨਾਂ ਨੂੰ ਕੁੱਲ 42 ਹਜ਼ਾਰ ਰੁਪਏ ਦਾ ਫਾਇਦਾ ਮਿਲੇਗਾ।
ਹੁਣ ਤੱਕ ਕਿਸਾਨਾਂ ਨੂੰ ਪੀਐਮ ਕਿਸਾਨ ਯੋਜਨਾ ਦੇ ਅਧੀਨ ਸਾਲਾਨਾ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ। ਇਸਤੋਂ ਇਲਾਵਾ ਕਿਸਾਨ ਇੱਕ ਹੋਰ ਯੋਜਨਾ ਦੇ ਅਧਿਐਨ ਸਰਕਾਰ ਤੋਂ ਹਰ ਮਹੀਨੇ 3000 ਰੁਪਏ ਪੈਨਸ਼ਨ ਲੈ ਸਕਦੇ ਹਨ। ਯਾਨੀ ਇਨ੍ਹਾਂ ਦੋਨਾਂ ਯੋਜਨਾਵਾਂ ਨੂੰ ਮਿਲਾ ਕੇ ਕਿਸਾਨ ਸਾਲਾਨਾ 42000 ਰੁਪਏ ਸਰਕਾਰ ਤੋਂ ਲੈ ਸਕਦੇ ਹਨ।
ਇਸ ਨਵੀਂ ਯੋਜਨਾ ਦਾ ਨਾਮ ਪੀਐਮ ਕਿਸਾਨ ਮਨਧਨ ਯੋਜਨਾ ਹੈ। ਦੱਸ ਦੇਈਏ ਕਿ ਇਸ ਯੋਜਨਾ ਦਾ ਲਾਭ ਸਿਰਫ 60 ਸਾਲ ਦੀ ਉਮਰ ਤੋਂ ਉੱਤੇ ਦੇ ਕਿਸਾਨ ਹੀ ਲੈ ਸਕਦੇ ਹਨ। ਯਾਨੀ 60 ਸਾਲ ਦੀ ਉਮਰ ਤੋਂ ਬਾਅਦ ਹਰ ਮਹੀਨੇ ਕਿਸਾਨਾਂ ਨੂੰ ਇਸ ਯੋਜਨਾ ਦੇ ਅਧੀਨ 3000 ਰੁਪਏ ਮਿਲਣਗੇ। ਇਹ ਪੈਸੇ ਸਰਕਾਰ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਦੇਵੇਗੀ।
ਕੇਂਦਰ ਸਰਕਾਰ ਦੀ ਇਸ ਨਵੀਂ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਕੋਲ ਅਧਾਰ ਕਾਰਡ ਅਤੇ ਬੈਂਕ ਅਕਾਊਂਟ ਹੋਣਾ ਜਰੂਰੀ ਹੈ। ਇਨ੍ਹਾਂ ਡਾਕੂਮੈਂਟਸ ਨਾਲ ਹੀ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ਅਤੇ ਸਰਕਾਰ ਤੋਂ ਹਰ ਸਾਲ 42000 ਰੁਪਏ ਸਿੱਧਾ ਆਪਣੇ ਖਾਤੇ ਵਿੱਚ ਹਾਸਿਲ ਕਰ ਸਕਦੇ ਹਨ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਸਮੇਂ ਸਾਰੀਆਂ ਪਾਰਟੀਆਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਹਰ ਪਾਰਟੀ ਵੱਲੋਂ ਆਏ …
Wosm News Punjab Latest News