ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ ਸਨ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਕਾਇਆ ਟੈਕਸ ਭਰ ਸਕਣਗੇ।
ਉਨ੍ਹਾਂ ਕਿਹਾ ਕਿ ਇਹ ਟੈਕਸ ਬਗੈਰ ਜੁਰਮਾਨੇ ਦੇ ਭਰਿਆ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ।ਅਸੀਂ ਹਰ ਲੋੜ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਟਰਾਂਸਪੋਰਟਰਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਅੱਜ ਸਵੇਰੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤਾ ਗਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਅਹਿਮ ਐਲਾਨ ਕਰਨਗੇ, ਜਿਸ ਨਾਲ ਆਟੋ ਰਿਕਸ਼ਾ ਚਾਲਕਾਂ ਅਤੇ ਕੈਬ ਡਰਾਈਵਰਾਂ ਨੂੰ ਵੱਡੀ ਰਾਹਤ ਮਿਲੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ …
Wosm News Punjab Latest News