Breaking News
Home / Punjab / ਵੱਡੀ ਖੁਸ਼ਖ਼ਬਰੀ-ਮੋਦੀ ਸਰਕਾਰ ਨੇ ਕਰਤਾ ਸਭ ਤੋਂ ਵੱਡਾ ਐਲਾਨ-ਲੱਗਣਗੀਆਂ ਮੌਜ਼ਾਂ ਹੀ ਮੌਜ਼ਾਂ

ਵੱਡੀ ਖੁਸ਼ਖ਼ਬਰੀ-ਮੋਦੀ ਸਰਕਾਰ ਨੇ ਕਰਤਾ ਸਭ ਤੋਂ ਵੱਡਾ ਐਲਾਨ-ਲੱਗਣਗੀਆਂ ਮੌਜ਼ਾਂ ਹੀ ਮੌਜ਼ਾਂ

ਮੋਦੀ ਸਰਕਾਰ ਲੋਕਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਗੱਲ ਸਰਕਾਰ ਨੇ ਖੁਦ ਦੱਸੀ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ।

ਉਧਰ, ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਪੀਐਮਓ ਦੀ ਤਰਫੋਂ ਨੌਕਰੀ ਦੇ ਐਲਾਨ ‘ਤੇ ਟਵੀਟ ਕਰਦੇ ਹੋਏ ਇਸ ਨੂੰ ਸਵੈ-ਨਿਰਭਰ ਭਾਰਤ ਬਣਨ ਵੱਲ ਇੱਕ ਹੋਰ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਮੇਂ ਦੇ ਨਾਲ ਸਰਕਾਰ ਨੂੰ ਹੋਰ ਜ਼ਿੰਮੇਵਾਰ ਬਣਾ ਦਿੱਤਾ ਹੈ ਤੇ ਸਰਕਾਰ ਦਾ ਧਿਆਨ ਹੁਣ ਲੋਕਾਂ ਵੱਲ ਹੋ ਗਿਆ ਹੈ।

ਦੂਜੇ ਪਾਸੇ ਕਾਂਗਰਸ ਨੇ ਅਗਲੇ ਡੇਢ ਸਾਲ ‘ਚ 10 ਲੱਖ ਲੋਕਾਂ ਨੂੰ ਨੌਕਰੀਆਂ ਦੇਣ ਦੇ ਪੀਐਮਓ ਦੇ ਐਲਾਨ ਦਾ ਮਜ਼ਾਕ ਉਡਾਇਆ ਹੈ। ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ- ਨੌਂ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ। ਇਸ ਦੇਸ਼ ਵਿੱਚ ਲੋਕਤੰਤਰ ਨੂੰ ਲਤਾੜਿਆ ਗਿਆ ਹੈ। ਬੇਰੋਜ਼ਗਾਰੀ ਇਤਿਹਾਸਕ ਪੱਧਰ ‘ਤੇ ਵਧੀ ਹੈ। ਪੀਐਮ ਕਦੋਂ ਤੱਕ ਟਵਿੱਟਰ ਟਵਿੱਟਰ ਕਰਦੇ ਰਹਿਣਗੇ?

ਇਸ ਦੇ ਨਾਲ ਹੀ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ- “ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, 8 ਸਾਲਾਂ ਵਿੱਚ 16 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ। ਹੁਣ ਉਹ ਕਹਿ ਰਹੇ ਹਨ ਕਿ 2024 ਤੱਕ ਸਿਰਫ਼ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਸਰਕਾਰੀ ਵਿਭਾਗਾਂ ਵਿੱਚ 60 ਲੱਖ ਅਸਾਮੀਆਂ ਖਾਲੀ ਹਨ, ਕੇਂਦਰ ਸਰਕਾਰ ਵਿੱਚ 30 ਲੱਖ ਅਸਾਮੀਆਂ ਖਾਲੀ ਹਨ। ਜ਼ਮਲੇਬਾਜ਼ੀ ਕਦੋਂ ਤੱਕ?

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮੋਦੀ ਸਰਕਾਰ ਲੋਕਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਗੱਲ ਸਰਕਾਰ ਨੇ ਖੁਦ ਦੱਸੀ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ …

Leave a Reply

Your email address will not be published. Required fields are marked *