ਕੋਰੋਨਾ ਸੰਕਟ ਨੂੰ ਦੇਖਦੇ ਹੋਏ ਦੁਬਈ ਨੇ ਯਾਤਰੀਆਂ ਦੇ ਆਉਣ ਤੇ ਰੋਕ ਲਗਾ ਦਿੱਤੀ ਸੀ ਪਰ ਹੁਣ ਜਦੋਂ ਪੂਰੀ ਦੁਨੀਆ ਵਿਚ ਸਖ਼ਤ ਉਪਾਵਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ ਤਾਂ ਦੁਬਈ ਵੀ ਫਿਰ ਤੋਂ ਯਾਤਰੀਆਂ ਦੇ ਸਵਾਗਤ ਲਈ ਤਿਆਰ ਹੈ।
ਸਰਕਾਰ ਵੱਲੋਂ ਯਾਤਰੀਆਂ ਲਈ ਪ੍ਰੋਟੋਕਾਲ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਸ ਦਾ ਪਾਲਣ ਕਰਨਾ ਵੀ ਸਾਰਿਆਂ ਲਈ ਜ਼ਰੂਰੀ ਹੋਵੇਗਾ। ਮੀਡੀਆ ਰਿਪੋਰਟ ਮੁਤਾਬਕ ਸਰਕਾਰ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਦੁਬਈ ਦੀ ਯਾਤਰਾ ਕਰਨ ਵਾਲਿਆਂ ਨੂੰ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਕਰਨਾ ਪਵੇਗਾ।
ਇਸ ਤੋਂ ਇਲਾਵਾ ਸੈਲਾਨੀਆਂ ਨੂੰ ਹਾਲ ਦਾ COVID-19 ਨੈਗੇਟਿਵ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ ਜਾਂ ਦੁਬਾਈ ਦੇ ਹਵਾਈ ਅੱਡਿਆਂ ਤੇ ਟੈਸਟ ਤੋਂ ਗੁਜ਼ਰਨਾ ਹੋਵੇਗਾ। ਜਿਹੜੇ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਉਹਨਾਂ ਨੂੰ 14 ਦਿਨਾਂ ਲਈ ਆਈਸੋਲੇਸ਼ਨ ਵਿਚ ਰੱਖਿਆ ਜਾਵੇਗਾ। ਨਾਲ ਹੀ ਦੁਬਾਈ ਦੀ ਯਾਤਰਾ ਤੋਂ 96 ਘੰਟੇ ਪਹਿਲਾਂ ਕੋਰੋਨਾ ਵਾਇਰਸ ਦਾ ਟੈਸਟ ਕਰਨਾ ਵੀ ਲਾਜ਼ਮੀ ਕੀਤਾ ਗਿਆ ਹੈ।
ਦੁਬਈ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਸੈਲਾਨੀਆਂ ਕੋਲ ਅੰਤਰਰਾਸ਼ਟਰੀ ਸਿਹਤ ਬੀਮਾ ਹੋਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਇਕ ਸਪੈਸ਼ਲ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਨੀ ਪਵੇਗੀ ਜਿਸ ਵਿਚ ਉਹਨਾਂ ਦੀ ਸਾਰੀ ਜਾਣਕਾਰੀ ਹੋਵੇਗੀ।
ਨਾਲ ਹੀ ਉਹਨਾਂ ਨੂੰ ਇਕ ਸਿਹਤ ਸਬੰਧੀ ਐਲਾਨ ਪੱਤਰ ਵੀ ਭਰਨਾ ਪਵੇਗਾ। ਐਤਵਾਰ ਨੂੰ ਕੀਤੇ ਗਏ ਐਲਾਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਥਾਨਿਕ ਨਿਵਾਸੀ ਮੰਗਲਵਾਰ ਯਾਨੀ 23 ਜੂਨ ਤੋਂ ਵਿਦੇਸ਼ਾਂ ਦੀ ਯਾਤਰਾ ਕਰ ਸਕਣਗੇ।news source: rozanaspokesman
The post ਵੱਡੀ ਖੁਸ਼ਖ਼ਬਰੀ: ਹੁਣ ਇਸ ਦੇਸ਼ ਨੇ ਲੋਕਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ-ਦੇਖੋ ਪੂਰੀ ਖ਼ਬਰ ਤੇ ਕਰੋ ਤਿਆਰੀਆਂ appeared first on Sanjhi Sath.
ਕੋਰੋਨਾ ਸੰਕਟ ਨੂੰ ਦੇਖਦੇ ਹੋਏ ਦੁਬਈ ਨੇ ਯਾਤਰੀਆਂ ਦੇ ਆਉਣ ਤੇ ਰੋਕ ਲਗਾ ਦਿੱਤੀ ਸੀ ਪਰ ਹੁਣ ਜਦੋਂ ਪੂਰੀ ਦੁਨੀਆ ਵਿਚ ਸਖ਼ਤ ਉਪਾਵਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ ਤਾਂ …
The post ਵੱਡੀ ਖੁਸ਼ਖ਼ਬਰੀ: ਹੁਣ ਇਸ ਦੇਸ਼ ਨੇ ਲੋਕਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ-ਦੇਖੋ ਪੂਰੀ ਖ਼ਬਰ ਤੇ ਕਰੋ ਤਿਆਰੀਆਂ appeared first on Sanjhi Sath.