ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਕੋਰੋਨਾ ਦੇ ਮਾਮਲੇ ਵਧਣ ਕਰਕੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ। ਸਕੂਲ ਬੰਦ ਨੂੰ ਲੈ ਕੇ ਬੱਚਿਆਂ, ਮਾਪਿਆ , ਅਧਿਆਪਕਾਂ, ਸਕੂਲ ਵੈਨ ਚਾਲਕਾਂ ਤੇ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਕੂਲ ਬੰਦ ਦੇ ਰੋਸ ਵਜੋਂ ਮਾਪਿਆਂ ਅਤੇ ਬੱਚਿਆਂ ਨੇ ਨਵਾਂ ਕਦਮ ਚੁੱਕਿਆ ਹੈ।

ਫ਼ਰੀਦਕੋਟ ਵਿਚ ਸ਼ਰਾਬ ਠੇਕੇ ਦੇ ਅੱਗੇ ਮਾਪਿਆਂ ਅਤੇ ਬੱਚਿਆਂ ਨਾਲ ਰਲ ਕੇ ਧਰਨਾ ਲਾਇਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਲਈ ਕਲਾਸ ਲਾਈ ਗਈ। ਇਹ ਧਰਨਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਲਗਾਇਆ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲ ਕਾਲਜ ਬੰਦ ਹੋਣ ਕਾਰਨ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਨੇ ਮੰਗ ਕੀਤੀ ਕਿ ਜੇ ਸਰਕਾਰ ਜਲਦ ਸਕੂਲ ਨਹੀਂ ਖੋਲ੍ਹੇਗੀ ਤਾਂ ਉਨ੍ਹਾਂ ਵੱਲੋਂ ਫ਼ਰੀਦਕੋਟ ਦੇ ਹਰੇਕ ਠੇਕੇ ਅੱਗੇ ਕਲਾਸਾਂ ਲਾਈਆਂ ਜਾਣਗੀਆਂ ਤੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਡਰਾਮਾ ਕਰ ਰਹੀ ਹੈ ਅਤੇ ਰੈਲੀਆਂ ਕਰ ਰਹੀ ਹੈ। ਸਰਕਾਰ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਕੋਰੋਨਾ ਦੇ ਮਾਮਲੇ ਵਧਣ ਕਰਕੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਕੂਲ ਬੰਦ ਕਰਨ ਦਾ …
Wosm News Punjab Latest News