Breaking News
Home / Punjab / ਸਰਕਾਰ ਇਹਨਾਂ ਚੀਜ਼ਾਂ ਤੇ ਦੇ ਰਹੀ ਹੈ ਸਬਸਿਡੀ-ਕਿਸਾਨ ਭਰਾਵੋ ਜਲਦੀ ਚੱਕੋ ਫਾਇਦਾ

ਸਰਕਾਰ ਇਹਨਾਂ ਚੀਜ਼ਾਂ ਤੇ ਦੇ ਰਹੀ ਹੈ ਸਬਸਿਡੀ-ਕਿਸਾਨ ਭਰਾਵੋ ਜਲਦੀ ਚੱਕੋ ਫਾਇਦਾ

ਪੰਜਾਬ ਸਰਕਾਰ ਪਰਾਲੀ ਨੂੰ ਸੰਭਾਲਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇ ਰਹੀ ਹੈ। ਇਸ ਦਾ ਟੀਚਾ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣਾ ਹੈ। ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਨੇ ਦੱਸਿਆ ਕਿ ਸਰਕਾਰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰੇਗੀ।

ਸਬਸਿਡੀ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦੀ ਵੈੱਬਸਾਈਟ agrimachinerypb ‘ਤੇ ਜਾਓ ਪਰ ਤੁਸੀਂ 15 ਅਗਸਤ ਤੱਕ ਅਪਲਾਈ ਕਰ ਸਕਦੇ ਹੋ। ਉਨ੍ਹਾਂ ਦੱਸਿਆ ਕਿ ਕਿਸਾਨ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲਈ ਜਲਦੀ ਅਪਲਾਈ ਕਰਨ। ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98782-05588 ਅਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਕਮਲ ਕ੍ਰਿਸ਼ਨ ਦੇ ਮੋਬਾਈਲ ਨੰਬਰ 90236-58586 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ, ਜਦਕਿ ਰਜਿਸਟਰਡ ਕਿਸਾਨ ਗਰੁੱਪਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਖੇਤੀ ਉਤਪਾਦਕ ਸੰਸਥਾਵਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਇਕੱਠੇ ਹੋ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਠੱਲ੍ਹ ਪਾਈ ਜਾ ਸਕੇ। ਇਹ ਵਾਤਾਵਰਣ ਦੀ ਸੁਰੱਖਿਆ ਲਈ ਜ਼ਰੂਰੀ ਹੈ।

ਇਨ੍ਹਾਂ ਮਸ਼ੀਨਾਂ ‘ਤੇ ਦਿੱਤੀ ਜਾਂਦੀ ਹੈ ਸਬਸਿਡੀ – ਖੇਤੀਬਾੜੀ ਅਫਸਰ ਅਨੁਸਾਰ ਸੁਪਰ ਸੀਡਰ, ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸ਼ਰੇਡਰ/ਮਲਚਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸ਼ਲਾਸ਼ਰ, ਕਰੌਪਰ, ਇਨਵਰਟ ਪਲੇਅ ਆਦਿ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਸਰਕਾਰ ਪਰਾਲੀ ਨੂੰ ਸੰਭਾਲਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇ ਰਹੀ ਹੈ। ਇਸ ਦਾ ਟੀਚਾ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣਾ ਹੈ। ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਨੇ ਦੱਸਿਆ …

Leave a Reply

Your email address will not be published. Required fields are marked *