ਪੰਜਾਬ ਸਰਕਾਰ ਵੱਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸੰਬੰਧਤ ਗਊਸ਼ਾਲਾ ਦੀ ਜ਼ਮੀਨ ਦੀ ਲੀਜ਼ ਰੱਦ ਕਰ ਦਿੱਤੀ ਹੈ।ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਪੰਚਾਇਤੀ ਜ਼ਮੀਨ ’ਤੇ ਬੈਂਕੁਇਟ ਹਾਲ ਬਣਾਉਣ ਦਾ ਸੁਪਨਾ ਅਧੂਰਾ ਰਹਿ ਗਿਆ ਹੈ।ਸੂਬਾ ਸਰਕਾਰ ਵੱਲੋਂ ਬਾਲ ਗੋਪਾਲ ਗਊ ਬਸੇਰਾ ਵੈਲਫੇਅਰ ਸੁਸਾਇਟੀ ਨੂੰ ਦਿੱਤੀ 10 ਏਕੜ ਜ਼ਮੀਨ ਦੀ 33 ਸਾਲਾਂ ਦੀ ਲੀਜ਼ ਰੱਦ ਕਰ ਦਿੱਤੀ ਹੈ।
ਸਿੱਧੂ ਅਤੇ ਉਸ ਦੇ ਭਰਾ ਦੇ ਨਾਂ ‘ਤੇ ਐਨਜੀਓ ਰਜਿਸਟਰਡ ਸੀ, ਜਿਸ ਨੇ ਗਊਸ਼ਾਲਾ ਬਣਾਉਣ ਦੀ ਆੜ ‘ਚ ਬਲੌਂਗੀ ਪਿੰਡ ਦੀ 100 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਹੜੱਪ ਲਈ ਸੀ। ਹਾਲਾਂਕਿ, ਐਨਜੀਓ ਦੇ ਰਿਕਾਰਡ ਨੂੰ ਵੇਖਦੇ ਹੋਏ, ਬਾਅਦ ਦੀ ਯੋਜਨਾ ਇੱਕ ਬੈਂਕੁਏਟ ਹਾਲ ਬਣਾਉਣ ਦੀ ਸੀ।
ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਐਨਜੀਓ ਸਾਲਾਨਾ ਫੀਸ ਜਮ੍ਹਾ ਕਰਨ ਵਿੱਚ ਅਸਫਲ ਰਹਿਣ ਕਾਰਨ ਲੀਜ਼ ਨੂੰ ਰੱਦ ਕਰ ਦਿੱਤਾ ਗਿਆ ਹੈ।ਬੀਡੀਪੀਓ ਮੁਹਾਲੀ ਵੱਲੋਂ ਭੇਜੀ ਰਿਪੋਰਟ ’ਤੇ ਕਾਰਵਾਈ ਕੀਤੀ ਗਈ ਹੈ।
ਰਿਪੋਰਟ ਦੇ ਅਨੁਸਾਰ, NGO ਨੂੰ ਮਾਰਚ 2020 ਵਿੱਚ 25,000 ਰੁਪਏ ਪ੍ਰਤੀ ਏਕੜ ਦੇ ਸਾਲਾਨਾ ਲੀਜ਼ ‘ਤੇ ਜ਼ਮੀਨ ਦਿੱਤੀ ਗਈ ਸੀ, ਹਾਲਾਂਕਿ, NGO ਨੇ ਬਲੌਂਗੀ ਗ੍ਰਾਮ ਪੰਚਾਇਤ ਦੇ ਬੈਂਕ ਖਾਤੇ ਵਿੱਚ 2.62 ਲੱਖ ਰੁਪਏ ਲੀਜ਼ ਮਨੀ ਵਜੋਂ ਜਮ੍ਹਾਂ ਕਰਵਾਏ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਵੱਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸੰਬੰਧਤ ਗਊਸ਼ਾਲਾ ਦੀ ਜ਼ਮੀਨ ਦੀ ਲੀਜ਼ ਰੱਦ ਕਰ ਦਿੱਤੀ ਹੈ।ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਪੰਚਾਇਤੀ ਜ਼ਮੀਨ ’ਤੇ ਬੈਂਕੁਇਟ …
Wosm News Punjab Latest News