ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।
ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਜਲੰਧਰ/ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ ਰਾਤ ਦੇ ਕਰਫ਼ਿਊ ਦੇ ਸਮੇਂ ‘ਚ ਤਬਦੀਲੀ ਕਰਨ ਤੋਂ ਬਾਅਦ ਹੁਣ ਹੋਟਲ-ਰੈਸਟੋਰੈਂਟਾਂ ਦੇ ਖੁੱਲ੍ਹਣ ਦੇ ਸਮੇਂ ‘ਚ ਵੀ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਦੁਕਾਨਾਂ ਅਤੇ ਸਾਪਿੰਗ ਮਾਲ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ।
ਇਸ ਦੇ ਇਲਾਵਾ ਹੋਟਲ-ਰੈਸਟੋਰੈਂਟ ਰਾਤ 9 ਵਜੇ ਤੱਕ ਖੁੱਲ੍ਹ ਸਕਦੇ ਹਨ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਉਥੇ ਹੀ ਐਤਵਾਰ ਨੂੰ ਹਰ ਵਾਰ ਦੀ ਤਰ੍ਹਾਂ ਤਾਲਾਬੰਦੀ ਰਹੇਗੀ ਅਤੇ ਸਿਰਫ ਲੋੜਵੰਦ ਦੁਕਾਨਾਂ ਹੀ ਖੁੱਲ੍ਹ ਸਕਦੀਆਂ ਹਨ ਜਦਕਿ ਆਵਾਜਾਈ ‘ਤੇ ਕੋਈ ਰੋਕ ਨਹੀਂ ਹੈ।
ਇਥੇ ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ‘ਚ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਰਾਤ ਤੋਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਕੈਪਟਨ ਵੱਲੋਂ ਦਿੱਤੇ ਗਏ ਇਹ ਹੁਕਮ ਅੱਜ ਰਾਤ 9 ਵਜੇ ਤੋਂ ਲਾਗੂ ਹੋਣਗੇ।ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਲੋਕ ਮਾਸਕ ਪਾਉਣ ਦੇ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਗਈ ਹੈ।news source: jagbani
The post ਸਾਵਧਾਨ: ਕਰਫਿਊ ਤੋਂ ਬਾਅਦ ਹੁਣ ਕੈਪਟਨ ਨੇ ਦਿੱਤਾ ਇਹ ਵੱਡਾ ਨਵਾਂ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ …
The post ਸਾਵਧਾਨ: ਕਰਫਿਊ ਤੋਂ ਬਾਅਦ ਹੁਣ ਕੈਪਟਨ ਨੇ ਦਿੱਤਾ ਇਹ ਵੱਡਾ ਨਵਾਂ ਹੁਕਮ-ਦੇਖੋ ਪੂਰੀ ਖ਼ਬਰ appeared first on Sanjhi Sath.