ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਤੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਅੰਦਰ ਕੁੱਝ ਪਾਬੰਦੀਆਂ ਕਰੋਨਾ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਇਸ ਦੇ ਪ੍ਰਕੋਪ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੁੱਝ ਪਾਬੰਦੀਆਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ। ਕਿਉਂਕਿ ਸੂਬੇ ਅੰਦਰ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ।

ਬਹੁਤ ਸਾਰੇ ਲੋਕਾਂ ਨੂੰ ਠੱਗਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਪਹਿਲਾਂ ਵੀ ਬਹੁਤ ਸਾਰੀਆਂ ਪਾਬੰਧੀਆਂ ਸੂਬੇ ਅੰਦਰ ਲਗਾਈਆਂ ਜਾ ਚੁੱਕੀਆਂ ਹਨ। ਜਿਵੇਂ ਡਰੋਨ ਦੀ ਵਰਤੋ ਤੇ ਪਾਬੰਦੀ, ਚਾਈਨਾ ਡੋਰ ਦੀ ਵਰਤੋਂ ਤੇ ਪਾਬੰਦੀ, ਫੌਜੀਆਂ ਦੀ ਵਰਦੀ ਅਤੇ ਵਾਹਨਾਂ ਤੇ ਪਾਬੰਦੀ , ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ।

ਹੁਣ 25 ਦਿਸੰਬਰ 2020 ਤੱਕ ਇੱਥੇ ਇਹ ਪਾਬੰਧੀ ਲਗਾ ਦਿੱਤੀ ਗਈ ਹੈ। ਜਿਲਾ ਮਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਉਪਰ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ।ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਹੈ ਕਿ ਲੋਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਮਨਜ਼ੂਰ ਕੀਤੇ ਗਏ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਤੋਂ ਗੁਰੇਜ ਕਰਨ। ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਕ੍ਰਿਸਮਸ ਅਤੇ ਨਵੇਂ ਸਾਲ ਤੇ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਉਥੇ ਹੀ ਪਟਾਕੇ ਚਲਾਉਣ ਲਈ ਸਮਾਂ ਸੀਮਾ ਤੈਅ ਕੀਤੀ ਗਈ। ਇਸ ਲਈ ਲੋਕ ਦਿੱਤੇ ਗਏ ਸਮੇਂ ਅਨੁਸਾਰ ਕ੍ਰਿਸਮਿਸ ਵਾਲੇ ਦਿਨ ਅਤੇ ਨਵੇਂ ਸਾਲ ਦੇ ਮੌਕੇ ਤੇ ਰਾਤ 11:55 ਵਜੇ ਤੋਂ ਲੈ ਕੇ ਰਾਤ 12:30 ਵਜੇ ਤੱਕ ਸਿਰਫ 35 ਮਿੰਟ ਲਈ ਹੀ ਪਟਾਕੇ ਚਲਾ ਸਕਦੇ ਹਨ। ਹਸਪਤਾਲ, ਵਿਦਿਅਕ ਸੰਸਥਾਵਾਂ ,ਅਦਾਲਤਾਂ ਦੇ ਨਜ਼ਦੀਕ ਪਟਾਕੇ ਚਲਾਉਣ ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਆਈਓਸੀ, ਬੀ ਪੀ ਸੀ ਐਲ, ਐਸ ਪੀ ਸੀ ਐਲ, ਦੇ ਤੇਲ ਟਰਮੀਨਲਾਂ ਨੇੜੇ ਖੇਤਰਾਂ ਵਿਚ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
The post ਸਾਵਧਾਨ : ਪੰਜਾਬ ਚ ਇਥੇ 25 ਦਸੰਬਰ ਲਈ ਜਾਰੀ ਹੋਇਆ ਇਹ ਸਰਕਾਰੀ ਹੁਕਮ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਤੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਅੰਦਰ ਕੁੱਝ ਪਾਬੰਦੀਆਂ ਕਰੋਨਾ …
The post ਸਾਵਧਾਨ : ਪੰਜਾਬ ਚ ਇਥੇ 25 ਦਸੰਬਰ ਲਈ ਜਾਰੀ ਹੋਇਆ ਇਹ ਸਰਕਾਰੀ ਹੁਕਮ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News