ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ ਐਲਾਨ ਕੀਤਾ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣ ਲਈ ਨਵੀਂ ਦਿੱਲੀ ਪਹੁੰਚੇ ਸਨ, ਜਿੱਥੇ ਦੋਵੇਂ ਪਾਰਟੀਆਂ ਗਠਜੋੜ ‘ਤੇ ਸਹਿਮਤ ਹੋ ਗਈ ਹੈ।
ਗਠਜੋੜ ਬਾਰੇ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਅਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਜਿੱਤ ਦੀ ਪਹਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਟ-ਟੂ-ਸੀਟ ਦੇ ਆਧਾਰ ‘ਤੇ ਲਿਆ ਜਾਵੇਗਾ, ਸਾਨੂੰ ਇਹ ਚੋਣ ਜਿੱਤਣ ਲਈ 101% ਯਕੀਨ ਹੈ।
ਭਾਜਪਾ ਨੇ ਵੀ ਇਸ ਗਠਜੋੜ ‘ਤੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤੀ ਨੇ ਕਿਹਾ ਕਿ 7 ਦੌਰ ਦੀ ਗੱਲਬਾਤ ਤੋਂ ਬਾਅਦ ਅੱਜ ਮੈਂ ਪੁਸ਼ਟੀ ਕਰਦਾ ਹਾਂ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਹਨ। ਸੀਟ ਸ਼ੇਅਰ ਵਰਗੇ ਵਿਸ਼ਿਆਂ ‘ਤੇ ਬਾਅਦ ਵਿੱਚ ਚਰਚਾ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ …
Wosm News Punjab Latest News