ਸਰਕਾਰ ਐਕਸਾਈਜ਼ ਡਿਊਟੀ (Excise Duty) ‘ਚ ਕਟੌਤੀ ਕਰ ਕੇ ਰੂਸ-ਯੂਕ੍ਰੇਨ ਯੁੱਧ (Russia Ukrain War) ਕਾਰਨ ਕੱਚੇ ਤੇਲ (Crude Oil) ਦੀਆਂ ਕੀਮਤਾਂ ‘ਚ ਲੱਗੀ ਅੱਗ ਨੂੰ ਬੁਝਾ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਵਸੂਲੀ ਜਾਣ ਵਾਲੀ ਐਕਸਾਈਜ਼ ਡਿਊਟੀ ‘ਚ ਕਟੌਤੀ ਨੂੰ ਲੈ ਕੇ ਵਿੱਤ ਮੰਤਰਾਲੇ ਵੱਲੋਂ ਮੰਥਨ ਸ਼ੁਰੂ ਹੋ ਗਿਆ ਹੈ।
ਜੰਗ ਕਾਰਨ ਕੱਚੇ ਤੇਲ ਦੀ ਅੰਤਰਰਾਸ਼ਟਰੀ ਕੀਮਤ ਪਿਛਲੇ 7 ਸਾਲਾਂ ਵਿੱਚ ਪਹਿਲੀ ਵਾਰ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਇਸ ਦਾ ਸਿੱਧਾ ਅਸਰ ਦੇਸ਼ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਵਿੱਤੀ ਸਿਹਤ ‘ਤੇ ਦੇਖਿਆ ਜਾ ਸਕਦਾ ਹੈ।
120 ਡਾਲਰ ਤਕ ਜਾ ਸਕਦੀ ਹੈ ਕੱਚੇ ਤੇਲ ਦੀ ਕੀਮਤ – ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਪਿਛਲੇ ਕਈ ਹਫ਼ਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਚ ਵਾਧਾ ਨਹੀਂ ਹੋਇਆ ਹੈ। ਕਈ ਅੰਤਰਰਾਸ਼ਟਰੀ ਏਜੰਸੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਜੇਕਰ ਜੰਗ ਦੀ ਸਥਿਤੀ ਬਣੀ ਰਹੀ ਤਾਂ ਕੱਚੇ ਤੇਲ ਦੀ ਕੀਮਤ 120 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀ ਹੈ।
10 ਰੁਪਏ ਤਕ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ- ਸੂਤਰਾਂ ਮੁਤਾਬਕ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਮੌਜੂਦਾ ਹਾਲਾਤਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਚ ਘੱਟੋ-ਘੱਟ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਚਾਹੁੰਦੀਆਂ ਹਨ। ਇਸ ਨਾਲ ਪ੍ਰਚੂਨ ਮਹਿੰਗਾਈ ਵਧੇਗੀ, ਜੋ ਜਨਵਰੀ ‘ਚ ਪਹਿਲਾਂ ਹੀ 6 ਫੀਸਦੀ ਨੂੰ ਪਾਰ ਕਰ ਚੁੱਕੀ ਹੈ। ਅਜਿਹੇ ‘ਚ ਵਿੱਤ ਮੰਤਰਾਲਾ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕਰਨ ‘ਤੇ ਵਿਚਾਰ ਕਰ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਕਾਰ ਐਕਸਾਈਜ਼ ਡਿਊਟੀ (Excise Duty) ‘ਚ ਕਟੌਤੀ ਕਰ ਕੇ ਰੂਸ-ਯੂਕ੍ਰੇਨ ਯੁੱਧ (Russia Ukrain War) ਕਾਰਨ ਕੱਚੇ ਤੇਲ (Crude Oil) ਦੀਆਂ ਕੀਮਤਾਂ ‘ਚ ਲੱਗੀ ਅੱਗ ਨੂੰ ਬੁਝਾ ਸਕਦੀ ਹੈ। ਕੇਂਦਰ ਸਰਕਾਰ …
Wosm News Punjab Latest News