Breaking News
Home / Punjab / ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੇ ਪੁਲਿਸ ਦੇ ਕਰਾਤੇ ਹੱਥ ਖੜੇ-ਹੋਇਆ ਵੱਡਾ ਖੁਲਾਸਾ

ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੇ ਪੁਲਿਸ ਦੇ ਕਰਾਤੇ ਹੱਥ ਖੜੇ-ਹੋਇਆ ਵੱਡਾ ਖੁਲਾਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਰਨ ਵਾਲੇ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਮਾਨਸਾ ਦੀ ਅਦਾਲਤ ‘ਚ ਪੇਸ਼ੀ ਹੋਣਗੇ। ਉਨ੍ਹਾਂ ਦੇ ਨਾਲ ਕੇਸ਼ਵ ਅਤੇ ਦੀਪਕ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ। ਪੁਲਿਸ ਇਨ੍ਹਾਂ ਨੂੰ ਤੀਜੀ ਵਾਰ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕਰੇਗੀ।

ਮੂਸੇਵਾਲਾ ਦਾ ਕਤਲ ਕਰਨ ਵਾਲੇ ਤਿੰਨ ਸ਼ਾਰਪਟ ਸ਼ੂਟਰ ਮਨਪ੍ਰੀਤ ਮਨੂੰ ਕੁੱਸਾ, ਜਗਰੂਪ ਰੂਪਾ ਅਤੇ ਦੀਪਕ ਮੁੰਡੀ 2 ਰਾਜਾਂ ਦੀ ਪੁਲਿਸ ਲਈ ਚੁਣੌਤੀ ਬਣੇ ਹੋਏ ਹਨ। ਪੰਜਾਬ ਅਤੇ ਦਿੱਲੀ ਦੀ ਪੁਲਿਸ ਇਨ੍ਹਾਂ ਦੀ ਭਾਲ ਕਰ ਰਹੀ ਹੈ। ਪੰਜਾਬ ਪੁਲਿਸ ਇਸ ਤੋਂ ਪਹਿਲਾਂ ਕਿਸੇ ਵੀ ਸ਼ਾਰਪ ਸ਼ੂਟਰ ਨੂੰ ਨਹੀਂ ਫੜ ਸਕੀ। ਦਿੱਲੀ ਪੁਲਿਸ ਨੇ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਨੂੰ ਗ੍ਰਿਫਤਾਰ ਕੀਤਾ ਹੈ।

ਦੂਜੇ ਪਾਸੇ ਮੂਸੇਵਾਲਾ ਵੱਲੋਂ ਆਪਣੀ ਜਾਨ ਬਚਾਉਣ ਲਈ 2 ਕਰੋੜ ਆਫਰ ਕਰਨ ਦੇ ਦਾਅਵੇ ਨੂੰ ਦਿੱਲੀ ਪੁਲਿਸ ਨੇ ਝੂਠਾ ਕਰਾਰ ਦਿੱਤਾ ਹੈ। ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਦੋ ਦਿਨ ਪਹਿਲਾਂ ਵੀਡੀਓ ਜਾਰੀ ਕਰਕੇ ਇਹ ਦਾਅਵਾ ਕੀਤਾ ਸੀ। ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਐੱਚਜੀਐਸ ਧਾਲੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੁੱਛਗਿੱਛ ਦੌਰਾਨ ਅਜਿਹਾ ਕੁਝ ਸਾਹਮਣੇ ਨਹੀਂ ਆਇਆ।

ਮੂਸੇਵਾਲਾ ਕਤਲ ਕਾਂਡ ਵਿੱਚ ਲਾਰੈਂਸ ‘ਤੇ ਨਕੇਲ ਕੱਸਣ ਨਾਲ ਉਸ ਦਾ ਗੈਂਗ ਭੜਕ ਉੱਠਿਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪੰਜਾਬ ਦੇ ਹੋਰ ਮਾਮਲਿਆਂ ਵਿੱਚ ਗ੍ਰਿਫਤਾਰ ਕਰ ਰਹੀ ਹੈ। ਇਹੀ ਕਾਰਨ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਵੀਡੀਓ ਜਾਰੀ ਕਰਨੀ ਪਈ।

ਸੂਤਰਾਂ ਮੁਤਾਬਕ ਲਾਰੈਂਸ ਗੈਂਗ ਨੂੰ ਮੂਸੇਵਾਲਾ ਦੇ ਜਿਊਂਦੇ ਰਹਿੰਦਿਆਂ ਉਸ ਦੇ ਕਤਲ ਖਿਲਾਫ਼ ਇੰਨੇ ਵਿਰੋਧ ਦੀ ਉਮੀਦ ਨਹੀਂ ਸੀ। ਪਰ ਪੰਜਾਬ ਹੀ ਨਹੀਂ ਦੇਸ਼-ਵਿਦੇਸ਼ ਤੋਂ ਵੀ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਉੱਠ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ‘ਤੇ ਕਾਫੀ ਦਬਾਅ ਹੈ। ਇਸ ਕਰਕੇ ਮੂਸੇਵਾਲਾ ‘ਤੇ ਗਲਤ ਦੋਸ਼ ਲਗਾਏ ਜਾ ਰਹੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਰਨ ਵਾਲੇ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਮਾਨਸਾ ਦੀ ਅਦਾਲਤ ‘ਚ ਪੇਸ਼ੀ ਹੋਣਗੇ। ਉਨ੍ਹਾਂ ਦੇ ਨਾਲ ਕੇਸ਼ਵ ਅਤੇ ਦੀਪਕ ਨੂੰ ਵੀ ਅਦਾਲਤ ਵਿੱਚ ਪੇਸ਼ …

Leave a Reply

Your email address will not be published. Required fields are marked *