ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਖਿਆ ਦੇ ਦਿੱਲੀ ਮਾਡਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਉਹ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਣ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪੈਸੇ ਨੂੰ ਅਰਵਿੰਦ ਕੇਜਰੀਵਾਲ ਤੇ ਦਿੱਲੀ ਮਾਡਲ ਦੇ ਪ੍ਰਚਾਰ ’ਤੇ ਬਰਬਾਦ ਨਾ ਕਰਨ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਭਗਵੰਤ ਮਾਨ ਦਿੱਲੀ ਮਾਡਲ ਦੇ ਪ੍ਰਚਾਰ ਲਈ ਪਹਿਲਾਂ ਹੀ ਕਰਜ਼ਈ ਪੰਜਾਬ ਦੇ ਪੈਸੇ ਨੂੰ ਖੁਸ਼ੀ ਨਾਲ ਬਰਬਾਦ ਕਰਨ ਤੇ ਲੁਟਾਉਣ ਦਾ ਕੋਈ ਮੌਕਾ ਨਹੀਂ ਗੁਆਉਂਦੇ ਪਰ ਉਹ ਦਿੱਲੀ ਦੇ ਮੁਕਾਬਲੇ ਆਪਣੇ ਰਾਜ ਦੀਆਂ ਪ੍ਰਾਪਤੀਆਂ ਦੀ ਗੱਲ ਕਰਨ ਲਈ ਤਿਆਰ ਨਹੀਂ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਮਾਨ ਦਿੱਲੀ ਮਾਡਲ ਦੇ ਸੋਹਲੇ ਗਾ ਰਹੇ ਹਨ ਜਦੋਂਕਿ ਪ੍ਰਾਪਤੀਆਂ ਪੰਜਾਬ ਦੇ ਬੱਚੇ, ਨੌਜਵਾਨ, ਵਿਦਿਆਰਥੀ ਤੇ ਅਧਿਆਪਕ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਦਿੱਲੀ ਮਾਡਲ ਬਾਰੇ ਤਾਂ ਹਰ ਥਾਂ ਪ੍ਰਚਾਰ ਕਰਦੇ ਹਨ ਪਰ ਹੁਣ ਉਹ ਪੰਜਾਬ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨਹੀਂ ਦੱਸ ਰਹੇ।
ਉਨ੍ਹਾਂ ਕਿਹਾ ਕਿ ਕੌਮੀ ਸਰਵੇਖਣ ਵਿੱਚ ਪੰਜਾਬ ਨੇ ਦਰਸਾ ਦਿੱਤਾ ਹੈ ਕਿ ਉਹ ਦੇਸ਼ ਵਿਚ ਸਭ ਤੋਂ ਅੱਗੇ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਤੋਂ ਨਾਂਹ ਕਰਨ ’ਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਹੋਰ ‘ਆਪ’ ਆਗੂ ਸਾਡੇ ਸੂਬੇ ਦੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਆਪਣੇ ਆਪ ਨੂੰ ਸ਼ਰਮਿੰਦਾ ਮਹਿਸੂਸ ਕਰ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਖਿਆ ਦੇ ਦਿੱਲੀ ਮਾਡਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਉਹ ਆਪਣੇ …