Breaking News
Home / Punjab / ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਨੂੰ ਝਟਕਾ, ਭੁਪਿੰਦਰ ਸਿੰਘ ਮਾਨ ਵੱਲੋਂ ਅਸਤੀਫਾ

ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਨੂੰ ਝਟਕਾ, ਭੁਪਿੰਦਰ ਸਿੰਘ ਮਾਨ ਵੱਲੋਂ ਅਸਤੀਫਾ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਗਿਆ ਹੈ। ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਸੀ। ਕਿਹਾ ਜਾ ਰਿਹਾ ਸੀ ਕਿ ਉਹ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ ‘ਚ ਹਨ।

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਗਿਆ ਹੈ। ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਸੀ। ਕਿਹਾ ਜਾ ਰਿਹਾ ਸੀ ਕਿ ਉਹ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ ‘ਚ ਹਨ। ਇਸ ਦਰਮਿਆਨ ਅੱਜ ਉਹ ਇਸ ਕਮੇਟੀ ‘ਚੋਂ ਬਾਹਰ ਹੋ ਗਏ ਹਨ। ਭੁਪਿੰਦਰ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ।

ਦੱਸ ਦਈਏ ਕਿ ਕਿਸਾਨ ਲੀਡਰਾਂ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਰੇ ਮੈਂਬਰ ਖੁੱਲੇ ਬਾਜ਼ਾਰ ਪ੍ਰਣਾਲੀ ਜਾਂ ਕਾਨੂੰਨ ਦੇ ਹਮਾਇਤੀ ਸਨ। ਅਸ਼ੋਕ ਗੁਲਾਟੀ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਦੀ ਸਿਫਾਰਸ਼ ਕੀਤੀ ਸੀ। ਦੇਸ਼ ਦੇ ਕਿਸਾਨ ਇਸ ਫੈਸਲੇ ਤੋਂ ਨਿਰਾਸ਼ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਾ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਚਾਰ ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਵਿੱਚ ਇਹ ਮੈਂਬਰ ਰੱਖੇ ਸੀ।

ਭੁਪਿੰਦਰ ਸਿੰਘ ਮਾਨ: ਉਹ ਭਾਰਤੀ ਕਿਸਾਨ ਯੂਨੀਅਨ ਕੌਮੀ ਪ੍ਰਧਾਨ, ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ। ਸਾਲ 1990 ਵਿਚ ਰਾਜ ਸਭਾ ਮੈਂਬਰ ਬਣੇ, ਨਾਮਜ਼ਦ ਸੀ। ਕਿਸਾਨਾਂ ਲਈ ਲਗਾਤਾਕ ਸੰਘਰਸ਼ ਕਰਦੇ ਰਹੇ ਹਨ।

ਪ੍ਰਮੋਦ ਕੁਮਾਰ ਜੋਸ਼ੀ: ਖੇਤੀਬਾੜੀ ਅਰਥਸ਼ਾਸਤਰੀ ਤੇ ਭੋਜਨ ਨੀਤੀ ਦੇ ਮਾਹਰ। ਸਾਊਥ ਏਸ਼ੀਆ ਇੰਟਰਨੈਸ਼ਨਲ ਫੂਡ ਪਾਲਿਸੀ ਰਿਸਰਚ ਇੰਸਟੀਚਿਊਟ ਦੇ ਡਾਇਰੈਕਟਰ। ਭਾਰਤ ਸਰਕਾਰ ਵਿੱਚ ਖੁਰਾਕ ਦਾ ਅਧਿਕਾਰ ਕਮੇਟੀ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਨੂੰ ਖੇਤੀਬਾੜੀ ਦੇ ਪ੍ਰਸ਼ਾਸਨ ਵਿੱਚ ਕੰਮ ਕਰਨ ਦਾ ਲੰਮਾ ਤਜ਼ਰਬਾ ਹੈ।

ਅਸ਼ੋਕ ਗੁਲਾਟੀ: ਅਸ਼ੋਕ ਗੁਲਾਟੀ ਇੱਕ ਖੇਤੀਬਾੜੀ ਅਰਥਸ਼ਾਸਤਰੀ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸੁਝਾਅ ਦੇਣ ਵਾਲੀ ਕਮੇਟੀ ਸੀਏਸੀਪੀ ਦੇ ਚੇਅਰਮੈਨ ਰਹੇ। 2015 ਵਿਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਗਏ। ਮੌਜੂਦਾ ਸਮੇਂ ਇਨਫੋਸਿਸ ਚੇਅਰ ਆਈਸੀਆਰਆਈਈਆਰ ਵਿੱਚ ਖੇਤੀਬਾੜੀ ਪ੍ਰੋਫੈਸਰ ਵਜੋਂ ਤਾਇਨਾਤ ਹਨ।

ਅਨਿਲ ਘਨਵਟ: ਕਿਸਾਨ ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਹਨ। ਸ਼ੇਤਕਾਰੀ ਕਿਸਾਨ ਸੰਗਠਨ ਕਿਸਾਨਾਂ ਵਿਚ ਕੰਮ ਕਰਦੀ ਹੈ। ਉਹ ਮਹਾਰਾਸ਼ਟਰ ਦਾ ਰਹਿਣ ਵਾਲੇ ਹਨ। ਉਨ੍ਹਾਂ ਕੋਲ ਕਿਸਾਨਾਂ ਵਿਚ ਕੰਮ ਕਰਨ ਦਾ ਲੰਮਾ ਤਜ਼ਰਬਾ ਹੈ।

The post ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਨੂੰ ਝਟਕਾ, ਭੁਪਿੰਦਰ ਸਿੰਘ ਮਾਨ ਵੱਲੋਂ ਅਸਤੀਫਾ appeared first on Sanjhi Sath.

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਗਿਆ ਹੈ। ਪਹਿਲੇ ਦਿਨ ਤੋਂ ਹੀ …
The post ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਨੂੰ ਝਟਕਾ, ਭੁਪਿੰਦਰ ਸਿੰਘ ਮਾਨ ਵੱਲੋਂ ਅਸਤੀਫਾ appeared first on Sanjhi Sath.

Leave a Reply

Your email address will not be published. Required fields are marked *