ਬੌਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਕਾਂਗਰਸ ਦੀ ਟਿਕਟ ਉੱਪਰ ਚੋਣ ਲੜ ਸਕਦੀ ਹੈ। ਉਹ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਸ਼ਨੀਵਾਰ ਨੂੰ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਡਾ. ਪਵਨ ਥਾਪਰ ਤੇ ਹੋਰ ਸੀਨੀਅਰ ਕਾਂਗਰਸੀ ਲੀਡਰਾਂ ਨੇ ਮਾਲਵਿਕਾ ਨਾਲ ਮੁਲਾਕਾਤ ਕੀਤੀ।
ਦੱਸ ਦਈਏ ਕਿ ਅਜੇ ਤੱਕ ਇਹ ਵੀ ਚਰਚਾ ਸੀ ਕਿ ਮਾਲਵਿਕਾ ਸੂਦ ਆਮ ਆਦਮੀ ਪਾਰਟੀ ਦੀ ਟਿਕਟ ਉੱਪਰ ਚੋਣ ਲੜ ਸਕਦੀ ਹੈ। ਹੁਣ ਸਪਸ਼ਟ ਹੋ ਗਿਆ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਚਰਚਾ ਛਿੜ ਗਈ ਹੈ ਕਿ ਮਾਲਵਿਕਾ ਸੂਦ ਸੱਚਰ ਕਿਸ ਸੀਟ ਤੋਂ ਚੋਣ ਲੜੇਗੀ ਕਿਉਂਕਿ ਕਾਂਗਰਸ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਸਿੰਘ ਵੀ ਟਿਕਟ ਦੇ ਦਾਅਵੇਦਾਰ ਹਨ। ਇਸ ਲਈ ਜੇਕਰ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਕਾਂਗਰਸ ਅੰਦਰ ਕਲੇਸ਼ ਵਧ ਸਕਦਾ ਹੈ।
ਕਾਂਗਰਸੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਮਾਲਵਿਕਾ ਸੋਮਵਾਰ ਕਾਂਗਰਸ ਪਾਰਟੀ ’ਚ ਅਧਿਕਾਰਤ ਤੌਰ ’ਤੇ ਸ਼ਾਮਲ ਹੋ ਰਹੀ ਹੈ। ਪਤਾ ਲੱਗਾ ਹੈ ਕਿ ਮਾਲਵਿਕਾ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨਾਲ ਕਾਂਗਰਸ ਵਿੱਚ ਸ਼ਮੂਲੀਅਤ ਸਬੰਧੀ ਗੱਲਬਾਤ ਹੋ ਚੁੱਕੀ ਸੀ ਤੇ ਚੋਣ ਜ਼ਾਬਤਾ ਲੱਗਣ ਦੀ ਉਡੀਕ ਕੀਤੀ ਜਾ ਰਹੀ ਸੀ।
ਦੱਸ ਦਈਏ ਕਿ ਅਦਾਕਾਰ ਸੋਨੂ ਸੂਦ ਨੇ ਦੋ ਦਿਨ ਪਹਿਲਾਂ ਪੰਜਾਬ ਦੇ ਸੂਬਾਈ ਆਈਕਨ ਵਜੋਂ ਅਸਤੀਫਾ ਦਿੰਦੇ ਹੋਏ ਕਿਹਾ ਸੀ ਕਿ ਉਸ ਦੀ ਭੈਣ ਮਾਲਵਿਕਾ ਸੂਦ ਨੇ ਪੰਜਾਬ ’ਚ ਵਿਧਾਨ ਸਭਾ ਚੋਣ ਲੜਨੀ ਹੈ, ਜਿਸ ਕਾਰਨ ਉਹ ਇਸ ਅਹੁਦੇ ਨੂੰ ਛੱਡ ਰਿਹਾ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਦੇਸ਼ ਦੇ ਚੋਣ ਕਮਿਸ਼ਨ ਨਾਲ ਸਲਾਹ ਕਰਨ ਮਗਰੋਂ ਹੀ ਇਹ ਫੈ਼ਸਲਾ ਲਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੌਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਕਾਂਗਰਸ ਦੀ ਟਿਕਟ ਉੱਪਰ ਚੋਣ ਲੜ ਸਕਦੀ ਹੈ। ਉਹ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਸ਼ਨੀਵਾਰ ਨੂੰ ਸਾਬਕਾ ਮੰਤਰੀ ਡਾ. ਮਾਲਤੀ …
Wosm News Punjab Latest News