Breaking News
Home / Punjab / ਸੰਗਰੂਰ ਚ’ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਵੱਲੋਂ ਆਈ ਵੱਡੀ ਖ਼ਬਰ-ਹਰ ਪਾਸੇ ਹੋਗੀ ਚਰਚਾ

ਸੰਗਰੂਰ ਚ’ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਵੱਲੋਂ ਆਈ ਵੱਡੀ ਖ਼ਬਰ-ਹਰ ਪਾਸੇ ਹੋਗੀ ਚਰਚਾ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਹੈ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਸੋਸ਼ਲ ਮੀਡੀਆ ’ਤੇ ਲਿਖਿਆ ਕਿ ‘‘ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ ਹੈ। ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ-ਰਾਤ ਈਮਾਨਦਾਰੀ ਨਾਲ ਮਿਹਨਤ ਕਰ ਰਿਹਾ ਹਾਂ ਅਤੇ ਹੋਰ ਮਿਹਨਤ ਕਰਾਂਗਾ। ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ’ਚ ਕੋਈ ਕਸਰ ਨਹੀਂ ਛੱਡਾਂਗਾ।

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਉਮੀਦਵਾਰ ਗੁਰਮੇਲ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ ਹੈ।

ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ। ਇਸ ਚੋਣ ’ਚ ਕਾਂਗਰਸ ਦੇ ਦਲਵੀਰ ਗੋਲਡੀ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।

 

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ …

Leave a Reply

Your email address will not be published. Required fields are marked *