Breaking News
Home / Punjab / ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਦਾ ਲੱਗ ਗਿਆ ਪਤਾ-ਇਹਨਾਂ ਨੇ ਕੀਤਾ ਕਤਲ

ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਦਾ ਲੱਗ ਗਿਆ ਪਤਾ-ਇਹਨਾਂ ਨੇ ਕੀਤਾ ਕਤਲ

ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਸੋਮਵਾਰ ਸ਼ਾਮ 6 ਵਜੇ ਦੇ ਕਰੀਬ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਸੰਬੰਧੀ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਨੇ ਇਕ ਪੋਸਟ ਸਾਂਝੀ ਕੀਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਜਿੱਥੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ, ਉਥੇ ਹੀ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ। ਦਵਿੰਦਰ ਬੰਬੀਹਾ ਨਾਂ ਦੀ ਫੇਸਬੁਕ ਆਈ.ਡੀ. ’ਤੇ ਲਿਖਿਆ ਗਿਆ ਹੈ। ਬੀਤੇ ਦਿਨੀਂ ਜਿਹੜਾ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ। ਇਹ ਕਬੱਡੀ ਖਿਡਾਰੀਆਂ ਨੂੰ ਜ਼ਬਰਦਸਤੀ ਨਸ਼ੇ ਦੇ ਟੀਕੇ ਲਗਾ ਕੇ ਖਿਡਾਉਂਦਾ ਸੀ ਤੇ ਉਨ੍ਹਾਂ ਨੂੰ ਧੱਕੇ ਨਾਲ ਖੇਡਣ ਲਈ ਮਜਬੂਰ ਕਰਦਾ ਸੀ। ਇਹ ਜੱਗੂ ਦਾ ਸਾਥੀ ਸੀ। ਇਸ ਨੂੰ ਸਮਝਾਇਆ ਵੀ ਸੀ ਪਰ ਇਹ ਨਹੀਂ ਹਟਿਆ। ਸਾਡਾ ਕਿਸੇ ਖਿਡਾਰੀ ਨਾਲ ਕੋਈ ਰੌਲਾ ਨਹੀਂ ਹੈ ਪਰ ਜੇ ਕੋਈ ਸਾਡੇ ਦੁਸ਼ਮਣ ਦਾ ਸਾਥ ਦੇਵੇਗਾ ਉਹਦਾ ਇਹੋ ਹਾਲ ਹੋਵੇਗਾ। ਜੱਗੂ ਨੇ ਆਪਣੀ ਪੋਸਟ ਵਿਚ ਮੰਨਿਆ ਵੀ ਹੈ ਕਿ ਇਹ ਉਸ ਦਾ ਭਰਾ ਸੀ ਉਹ ਕਬੱਡੀ ਨੂੰ ਪਰਮੋਟ ਕਰਦਾ ਹੈ। ਕਿਸੇ ਨੂੰ ਨਜਾਇਜ਼ ਕੁਝ ਨਹੀਂ ਕਿਹਾ ਗਿਆ। ਇਹ ਉਸ ਦਾ ਸਾਥੀ ਸੀ, ਇਸ ਲਈ ਮਾਰਿਆ ਗਿਆ। ਇਸ ਦੇ ਨਾਲ ਹੀ ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਨੂੰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਲਾਰੈਸ਼ ਬਿਸ਼ਨੋਈ ਗੈਂਗ ਨੇ ਲਈ ਸੀ ਕਤਲ ਦੀ ਜ਼ਿੰਮੇਵਾਰੀ – ਇਸ ਤੋਂ ਪਹਿਲਾਂ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਵੀ ਲਈ ਸੀ। ਲਾਰੈਂਸ ਬਿਸ਼ਨੋਈ ਗਰੁੱਪ ਨਾਂ ਦੀ ਆਈ. ਡੀ. ’ਤੇ ਲਿਖਿਆ ਗਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਲਿਆ ਅਤੇ ਫਿਰ ਲਾਰਾ ਲਗਾਈ ਰੱਖਿਆ ਅਤੇ ਬਾਅਦ ਵਿਚ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।

ਜੱਗੂ ਭਗਵਾਨਪੁਰੀਆ ਨੇ ਦੱਸਿਆ ਫਰਜ਼ੀ – ਉਧਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੱਤਾ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਇਹ ਇਕ ਸੁਪਰਸਟਾਰ ਸੀ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲੀ ਜਾਵੇ। ਪਹਿਲਾਂ ਸਭ ਵੈਰੀਫਾਈ ਕੀਤਾ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ‘ਜਗ ਬਾਣੀ’ ਇਨ੍ਹਾਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਪੋਸਟ ਅਸਲੀ ਹਨ ਜਾਂ ਫੇਕ, ਫਿਲਹਾਲ ਇਹ ਹੁਣ ਜਾਂਚ ਦਾ ਵਿਸ਼ਾ ਜ਼ਰੂਰ ਬਣ ਚੁੱਕਾ ਹੈ।

ਕੱਬੀਡ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਸੀ ਕਤਲ – ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨਾਂ ਦੇ ਵੀ ਲੱਗੇ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਖ਼ਬਰ ਮਿਲਦਿਆਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਚਾਹੁਣ ਵਾਲੇ ਨੌਜਵਾਨ, ਦੋਸਤ, ਕਬੱਡੀ ਖਿਡਾਰੀ ਅਤੇ ਕਬੱਡੀ ਨਾਲ ਪਿਆਰ ਕਰਨ ਵਾਲੇ ਲੋਕ ਵੱਡੀ ਗਿਣਤੀ ’ਚ ਹਸਪਤਾਲ ’ਚ ਪਹੁੰਚ ਗਏ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਕੀ ਕਹਿਣਾ ਹੈ ਡੀ. ਐੱਸ. ਪੀ. ਨਕੋਦਰ ਦਾ – ਉਧਰ ‘ਜਗ ਬਾਣੀ’ ਵਲੋਂ ਜਦੋਂ ਇਨ੍ਹਾਂ ਪੋਸਟਾਂ ਸਬੰਧੀ ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ ਮੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਪੋਸਟਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਸ ਸਬੰਧੀ ਸਾਈਬਰ ਸੈੱਲ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਸੋਮਵਾਰ ਸ਼ਾਮ 6 ਵਜੇ ਦੇ ਕਰੀਬ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ …

Leave a Reply

Your email address will not be published. Required fields are marked *