ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਕੂਲਾਂ ਵੱਲੋਂ ਉਲੰਘਣਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਖ਼ਤ ਕਾਰਵਾਈ ਕੀਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਐੱਨ. ਓ. ਸੀ.) ਰੱਦ ਕਰ ਦਿੱਤੇ ਹਨ।

ਵਧੇਰੇ ਜਾਣਕਾਰੀ ਦਿੰਦੇ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ‘ਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ‘ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐੱਨ. ਓ. ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ. ਡੀ. vijayindersingla@gmail.com ਜਾਰੀ ਕੀਤੀ ਹੋਈ ਹੈ।ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ।

ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਮਹਿਕਮੇ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐੱਨ. ਓ. ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ‘ਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਬਠਿੰਡਾ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਸਬੰਧਤ ਹੈ। ਇਨ੍ਹਾਂ ‘ਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ. ਏ. ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੇ ਵੀ ਐੱਨ. ਓ. ਸੀਜ਼. ਰੱਦ ਕੀਤੇ ਗਏ ਹਨ।
The post ਹੁਕਮਾਂ ਦੀ ਉਲੰਘਣਾ ਕਰਨ ਤੇ ਸਿੱਖਿਆ ਮੰਤਰੀ ਨੇ 9 ਸਕੂਲਾਂ ਤੇ ਕੀਤੀ ਜਾਵੇਗੀ ਵੱਡੀ ਕਾਰਵਾਈ-ਹੋ ਜੋ ਸਾਵਧਾਨ,ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਲਾਗ ਦੀ ਬੀਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਕੂਲਾਂ ਵੱਲੋਂ ਉਲੰਘਣਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਖ਼ਤ ਕਾਰਵਾਈ ਕੀਤੀ ਹੈ। …
The post ਹੁਕਮਾਂ ਦੀ ਉਲੰਘਣਾ ਕਰਨ ਤੇ ਸਿੱਖਿਆ ਮੰਤਰੀ ਨੇ 9 ਸਕੂਲਾਂ ਤੇ ਕੀਤੀ ਜਾਵੇਗੀ ਵੱਡੀ ਕਾਰਵਾਈ-ਹੋ ਜੋ ਸਾਵਧਾਨ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News