Breaking News
Home / Punjab / ਹੁਣੇ ਏਥੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਭਿਆਨਕ ਅੱਗ-ਮੌਕੇ ਤੇ ਏਨੇ ਬੱਚੇ ਅੱਗ ਨਾਲ ਝੁਲਸੇ

ਹੁਣੇ ਏਥੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਭਿਆਨਕ ਅੱਗ-ਮੌਕੇ ਤੇ ਏਨੇ ਬੱਚੇ ਅੱਗ ਨਾਲ ਝੁਲਸੇ

ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।

ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਕਿਸਾਨਾਂ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਬੱਸ ਦਾ ਚਾਲਕ ਧੂੰਏਂ ਕਾਰਨ ਕੁੱਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜੇ ਕੇ ਪਲਟ ਗਈ।

ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ …

Leave a Reply

Your email address will not be published. Required fields are marked *