ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਅਮਰੀਕਾ ਨੇ ਵਿਦਿਆਰਥੀ ਵੀਜ਼ਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।
ਅਮਰੀਕਾ ਨੇ ਸੋਮਵਾਰ ਨੂੰ ਅਜਿਹੇ ਵਿਦਿਆਰਥੀਆਂ ਤੋਂ ਵਿਦਿਆਰਥੀ ਵੀਜ਼ਾ ਵਾਪਸ ਲੈਣ ਦੀ ਘੋਸ਼ਣਾ ਕੀਤੀ ਹੈ, ਜਿਨ੍ਹਾਂ ਦੀ ਕਲਾਸ ਕੋਰੋਨਾ ਕਾਰਨ ਸਿਰਫ ਆਨਲਾਈਨ ਮਾਡਲ ‘ਤੇ ਹੋ ਰਹੀ ਹੈ।ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਅਤੇ ਕਸਟਮ ਐਨਫੋਰੋਸਮੈਂਟ (ਆਈ.ਸੀ.ਈ.) ਵੱਲੋਂ ਇਕ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਨਾਨਇਮੀਗ੍ਰੇਟ (ਗੈਰ ਪ੍ਰਵਾਸੀ) F-1 ਅਤੇ M-1 ਵਿਦਿਆਰਥੀਆਂ ਨੂੰ ਪ੍ਰਵੇਸ਼ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਿਰਫ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ।
ਵਿਭਾਗ ਅਨੁਸਾਰ ਅਜਿਹੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪ੍ਰਵੇਸ਼ ਦੀ ਇਜਾਜ਼ਤ ਨਹੀਂ ਹੋਵੇਗੀ ਜਾਂ ਫਿਰ ਜੇਕਰ ਉਹ ਅਜੇ ਵੀ ਅਮਰੀਕਾ ਵਿਚ ਰਹਿ ਰਹੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ।
ਆਈ.ਸੀ.ਈ. ਨੇ ਸਟੈਟਸ ਦੇ ਵਿਭਾਗਾਂ ਨੂੰ ਕਿਹਾ ਕਿ ਅਜਿਹੇ ਵਿਦਿਆਰਥੀ ਜਿਨ੍ਹਾਂ ਦੀ ਕਲਾਸਾਂ ਪੂਰੀ ਤਰ੍ਹਾਂ ਨਾਲ ਆਨਲਾਈਨ ਚੱਲ ਰਹੀਆਂ ਹਨ, ਉਨ੍ਹਾਂ ਨੂੰ ਅਗਲੇ ਸਮੈਸਟਰ ਲਈ ਵੀਜ਼ਾ ਜ਼ਾਰੀ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਅਜਿਹੇ ਵਿਦਿਆਰਥੀਆਂ ਨੂੰ ਸੂਬੇ ਵਿਚ ਵੜਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਆਈ.ਸੀ.ਈ. ਅਨੁਸਾਰ F-1 ਦੇ ਵਿਦਿਆਰਥੀ ਅਕੈਡਮਿਕ ਕੋਰਸ ਵਰਕ ਵਿਚ ਹਿੱਸਾ ਲੈਂਦੇ ਹਨ ਜਦੋਂ ਕਿ M-1 ਵਿਦਿਆਰਥੀ ‘ਵੋਕੈਸ਼ਨਲ ਕੋਰਸਵਰਕ’ ਦੇ ਵਿਦਿਆਰਥੀ ਹੁੰਦੇ ਹਨ। ਹਾਲਾਂਕਿ ਅਮਰੀਕਾ ਦੀਆਂ ਜ਼ਿਆਦਾਤਰ ਯੂਨੀਵਰਸਿਟੀਜ਼ ਨੇ ਹੁਣ ਤੱਕ ਅਗਲੇ ਸਮੈਸਟਰ ਲਈ ਯੋਜਨਾ ਦੇ ਬਾਰੇ ਵਿਚ ਨਹੀਂ ਦੱਸਿਆ ਹੈ। news source: jagbani
The post ਹੁਣੇ ਹੁਣੇ ਅਮਰੀਕਾ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝੱਟਕਾ,ਹੁਣ ਇਹਨਾਂ ਲੋਕਾਂ ਨੂੰ ਭੇਜੇਗਾ ਘਰ ਵਾਪਿਸ,ਦੇਖੋ ਪੂਰੀ ਖ਼ਬਰ appeared first on Sanjhi Sath.
ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝੱਟਕਾ ਲੱਗ ਸਕਦਾ ਹੈ। ਦਰਅਸਲ ਅਮਰੀਕਾ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਘਰ ਭੇਜਣ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਕੋਰੋਨਾ …
The post ਹੁਣੇ ਹੁਣੇ ਅਮਰੀਕਾ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝੱਟਕਾ,ਹੁਣ ਇਹਨਾਂ ਲੋਕਾਂ ਨੂੰ ਭੇਜੇਗਾ ਘਰ ਵਾਪਿਸ,ਦੇਖੋ ਪੂਰੀ ਖ਼ਬਰ appeared first on Sanjhi Sath.